ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 24 IAS ਤੇ 12 PCS ਅਧਿਕਾਰੀਆਂ ਦਾ ਹੋਇਆ ਤਬਾਦਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਸਰਕਾਰ ਬਦਲਣ ਤੋਂ ਬਾਅਦ ਅਫ਼ਸਰਾਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਹੁਣ 24 ਆਈਏਐਸ ਅਤੇ 12 ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Major administrative reshuffle in Punjab

ਚੰਡੀਗੜ੍ਹ: ਪੰਜਾਬ ਵਿਚ ਸਰਕਾਰ ਬਦਲਣ ਤੋਂ ਬਾਅਦ ਅਫ਼ਸਰਾਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਹੁਣ 24 ਆਈਏਐਸ ਅਤੇ 12 ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।


Major administrative reshuffle in Punjab

ਹੋਰ ਪੜ੍ਹੋ: UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ

ਬਠਿੰਡਾ ਵਿਚ ਹੁਣ ਬੀ ਸ੍ਰੀਨਿਵਾਸਨ ਦੀ ਥਾਂ ਅਰਵਿੰਦ ਪਾਲ ਸਿੰਘ ਸੰਧੂ, ਮੋਗਾ ਵਿਚ ਸੰਦੀਪ ਹੰਸ ਦੀ ਜਗ੍ਹਾ ਹਰੀਸ਼ ਨਾਇਰ, ਪਟਿਆਲਾ ਵਿਚ ਕੁਮਾਰ ਅਮਿਤ ਦੀ ਥਾਂ ਸੰਦੀਪ ਹੰਸ, ਬਰਨਾਲਾ ਵਿਚ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਥਾਂ ਕੁਮਾਰ ਸੌਰਭ ਰਾਜ, ਮੁਕਤਸਰ ਵਿਚ ਐਮਕੇ ਅਰਵਿੰਦ ਕੁਮਾਰ ਦੀ ਥਾਂ ਹਰਪ੍ਰੀਤ ਸਿੰਘ ਸੂਦਨ, ਐਸਬੀਐਸ ਨਗਰ ਵਿਚ ਸ਼ੇਨਾ ਅਗਰਵਾਲ ਦੀ ਥਾਂ ਵਿਸ਼ੇਸ਼ ਸਾਰੰਗਲ ਅਤੇ ਫਾਜ਼ਿਲਕਾ ਵਿਚ  ਬਬੀਤਾ ਨੂੰ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।


Major administrative reshuffle in Punjab

ਹੋਰ ਪੜ੍ਹੋ: ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਇਸ ਤੋਂ ਇਲਾਵਾ ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਬਠਿੰਡਾ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰਾਂ ਨੂੰ ਬਦਲ ਦਿੱਤਾ ਗਿਆ ਹੈ।


Major administrative reshuffle in Punjab

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਕੇਂਦਰੀ ਮੰਤਰੀ ਦੇ ਬੇਟੇ ਅਤੇ 14 ਹੋਰ ਲੋਕਾਂ ਖਿਲਾਫ਼ FIR ਦਰਜ

ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵਿਚ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਜਾਣ ਤੋਂ ਬਾਅਦ ਕ੍ਰਿਸ਼ਨ ਕੁਮਾਰ ਨੂੰ ਵੀ ਹਟਾ ਦਿੱਤਾ ਗਿਆ ਹੈ। ਉਹਨਾਂ ਦੀ ਥਾਂ ਹੁਣ ਅਜੋਏ ਸ਼ਰਮਾ ਸਕੂਲ ਸਿੱਖਿਆ ਦੇ ਸਕੱਤਰ ਹੋਣਗੇ।