UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਬੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਆਉਣ ਦਿੱਤਾ ਜਾਵੇ।

Lakhimpur Kheri incident

ਚੰਡੀਗੜ੍ਹ: ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੂੰ ਚਿੱਠੀ ਲਿਖ ਕੇ ਸੂਬੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਆਉਣ ਦਿੱਤਾ ਜਾਵੇ।


Letter

ਹੋਰ ਪੜ੍ਹੋ: ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 24 IAS ਤੇ 12 PCS ਅਧਿਕਾਰੀਆਂ ਦਾ ਹੋਇਆ ਤਬਾਦਲਾ

ਦੱਸ ਦਈਏ ਕਿ ਲਖੀਮਪੁਰ ਖੀਰੀ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਹੋਏ ਘਟਨਾਕ੍ਰਮ ’ਚ 8 ਲੋਕਾਂ ਦੀ ਮੌਤ ਹੋ ਗਈ। ਦੋ ਐੱਸ.ਯੂ.ਵੀ. ਗੱਡੀਆਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਨਾਰਾਜ ਕਿਸਾਨਾਂ ਨੇ ਦੋ ਐੱਸ.ਯੂ.ਵੀ. ਨੂੰ ਅੱਗ ਲੱਗਾ ਦਿਤੀ।

Lakhimpur Kheri incident

ਹੋਰ ਪੜ੍ਹੋ: UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ

ਦਸਿਆ ਜਾ ਰਿਹਾ ਹੈ ਕਿ ਦੋਵਾਂ ਪੱਖਾਂ ਦੇ ਚਾਰ-ਚਾਰ ਲੋਕਾਂ ਦੀ ਮੌਤ ਹੋਈ ਹੈ।  ਉਧਰ ਯੋਗੀ ਸਰਕਾਰ ਨੇ ਲਖੀਮਪੁਰ ਖੀਰੀ ‘ਚ ਜਿਓ ਦੀਆਂ ਇੰਟਰਨੈੱਟ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਦਿਤੇ ਗਏ ਹਨ। ਇਸ ਦੇ ਨਾਲ ਹੀ ਸੂਬੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ।