ਪੰਜਾਬ ’ਚ ਇੱਕ ਹੋਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ’ਤੇ ਚੱਲੀਆਂ ਗੋਲ਼ੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Another international kabaddi player shot in Punjab

 

ਬਟਾਲਾ: ਮੰਗਲਵਾਰ ਸਵੇਰੇ ਮੰਡੀ ’ਚੋਂ ਸਬਜ਼ੀ ਲੈ ਕੇ ਜਾ ਰਹੇ ਇਕ ਇੰਟਰਨੈਸ਼ਨਲ ਕਬੱਡੀ ਖਿਡਾਰੀ ’ਤੇ ਇਕ ਅਚਾਨਕ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਆਂ ਇਕ ਸਾਬਕਾ ਫ਼ੌਜੀ ਵੱਲੋਂ ਚਲਾਈਆ ਗਈਆਂ ਸਨ। 

ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਵਾਸੀ ਹਸਨਪੁਰ ਕਲਾਂ ਨੇ ਦੱਸਿਆ ਕਿ ਮੇਰੇ ਨਾਲ ਮੇਰਾ ਪੁੱਤਰ ਸੀ ਜਿਸ ਨੂੰ ਲੈ ਕੇ ਮੈਂ ਬਟਾਲਾ ਸਬਜ਼ੀ ਮੰਡੀ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਸਬਜ਼ੀ ਮੰਡੀ ’ਚ ਪਾਰਕਿੰਗ ਦੇ ਠੇਕੇਦਾਰ ਮਨਜੀਤ ਸਿੰਘ ਸਾਬਕਾ ਫੌਜੀ ਨੇ ਮੈਨੂੰ ਪਰਚੀ ਕਟਾਉਣ ਲਈ ਕਿਹਾ ਅਤੇ ਮੈਂ ਉਸ ਨੂੰ ਕਿਹਾ ਕਿ ਇਹ ਮੈਂ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਿਹਾ ਹਾਂ, ਜਿਸ ’ਤੇ ਫੌਜੀ ਮੇਰੇ ਨਾਲ ਬਹਿਸ ਕਰਨ ਲੱਗ ਗਿਆ ਅਤੇ ਗੁੱਸੇ ’ਚ ਆ ਕੇ ਉਸ ਨੇ ਮੇਰੇ ਪੈਰਾਂ ’ਤੇ ਗੋਲੀ ਚਲਾ ਦਿੱਤੀ, ਇਸ ਦੌਰਾਨ ਕਿਸੇ ਤਰ੍ਹਾਂ ਮੇਰਾ ਬਚਾਅ ਹੋ ਗਿਆ।

ਵਾਰਦਾਤ ਤੋਂ ਬਾਅਦ ਗੋਲ਼ੀ ਚਲਾਉਣ ਵਾਲਾ ਫ਼ੌਜੀ ਮੌਕੇ ਤੋਂ ਫ਼ਰਾਰ ਹੋ ਗਿਆ। ਉਧਰ ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਪੁਲਿਸ ਅਤੇ ਡੀ. ਐੱਸ. ਪੀ. ਲਲਿਤ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਤਫਤੀਸ਼ ਕੀਤੀ ਜਾ ਰਹੀ ਹੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।