ਮਾਨਸਾ ਜੇਲ ਦਾ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਮੁਅੱਤਲ; ਪੈਸੇ ਬਦਲੇ ਕੈਦੀਆਂ ਨੂੰ ਸਹੂਲਤਾਂ ਦੇਣ ਦੇ ਲੱਗੇ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਿਪਟੀ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਸੌਂਪਿਆ ਗਿਆ ਚਾਰਜ

Superintendent of Mansa jail suspended

 

ਮਾਨਸਾ: ਪੰਜਾਬ ਸਰਕਾਰ ਨੇ ਮਾਨਸਾ ਜੇਲ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ ਨੂੰ ਡਿਊਟੀ ਪ੍ਰਤੀ ਅਣਗਹਿਲੀ ਕਰਨ ਦੇ ਦੋਸ਼ 'ਚ ਮੁਅੱਤਲ ਕਰ ਦਿਤਾ ਹੈ । ਉਨ੍ਹਾਂ ਦੀ ਥਾਂ ’ਤੇ ਡਿਪਟੀ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ।

ਦਰਅਸਲ ਕੁੱਝ ਦਿਨ ਪਹਿਲਾਂ ਜੇਲ 'ਚੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਨੇ ਮੀਡੀਆ 'ਚ ਖ਼ੁਲਾਸਾ ਕੀਤਾ ਸੀ ਕਿ ਜੇਲ 'ਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ/ਮੁਲਜ਼ਮ ਜੇਲ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਆਨੰਦ ਮਾਣਦੇ ਹਨ ।

ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਮਾਮਲੇ 'ਚ 2 ਸਹਾਇਕ ਸੁਪਰਡੈਂਟਾਂ ਸਣੇ 3 ਵਾਰਡਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਸਹਾਇਕ ਸੁਪਰਡੈਂਟ ਰਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਫਾਰਮੇਸੀ ਅਫ਼ਸਰ ਸੰਦੀਪ ਸਿੰਘ, ਹਵਾਲਾਤੀ ਅਮਰਜੀਤ ਸਿੰਘ ਅਤੇ ਕੈਦੀ ਅੰਕੁਰ ਮਹਿਤਾ ਵਿਰੁਧ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਸੀ।