AGTF ਅਤੇ ਮੋਹਾਲੀ ਪੁਲਿਸ ਵਲੋਂ ਬੰਬੀਹਾ ਗੈਂਗ ਦੇ ਦੋ ਸਾਥੀ ਅਸਲੇ ਸਣੇ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਮੁਲਜ਼ਮ

Two associates of Bambiha gang arrested by AGTF

 

ਮੋਹਾਲੀ: ਪੰਜਾਬ ਪੁਲਿਸ ਅਤੇ ਏ.ਜੀ.ਟੀ.ਐਫ-ਪੰਜਾਬ ਨਾਲ ਇਕ ਸਾਂਝੇ ਆਪ੍ਰੇਸ਼ਨ ਤਹਿਤ ਐਸ.ਏ.ਐਸ.ਨਗਰ ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਸਾਥੀਆਂ ਅਵਤਾਰ ਸਿੰਘ ਗੋਰਾ ਅਤੇ ਅਜੇ ਕੁਮਾਰ ਪ੍ਰੀਤ ਸ਼ਰਮਾ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਵਤਾਰ ਗੋਰਾ ਗੈਂਗਸਟਰ ਗੁਰਬਖਸ਼ ਸੇਵੇਵਾਲ ਦਾ ਕਰੀਬੀ ਸਾਥੀ ਹੈ। ਅਵਤਾਰ ਸਨਸਨੀਖੇਜ਼ ਦੋਹਰੇ ਕਤਲ ਕਾਂਡ ਦਾ ਮੁਲਜ਼ਮ ਹੈ।

ਇਹ ਵੀ ਪੜ੍ਹੋ: ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਮੁਲਾਜ਼ਮਾਂ ਦੇ ਹੋਵੇਗੀ ਛਾਂਟੀ! 

ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਟਿਕਾਣੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ। ਬੰਬੀਹਾ ਗੈਂਗ ਦੇ ਮੈਂਬਰਾਂ ਵਲੋ ਸੂਬੇ ਵਿਚ ਖ਼ਤਰਨਾਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ। ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਕੋਲੋਂ 4 ਪਿਸਤੌਲ ਅਤੇ 16 ਜਿੰਦਾ ਕਾਰਤੂਸ ਬਰਾਮਦ ਹੋਏ ਹਨ।