Murder of former sarpanch's son
ਬਰਨਾਲਾ: ਅੱਜ ਸ਼ਾਮ ਬੱਸ ਸਟੈਂਡ ਸ਼ਹਿਣਾ ’ਤੇ ਭਾਈ ਮੂਲ ਚੰਦ ਪ੍ਰੋਪਰਟੀ ਡੀਲਰ ਦੀ ਦੁਕਾਨ ਤੇ ਬੈਠੇ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਮੌਕੇ ਐਸ.ਪੀ.ਡੀ. ਅਸ਼ੋਕ ਸ਼ਰਮਾ ਅਤੇ ਡੀਐਸਪੀ ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਪੁੱਜਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਮੁਲਜ਼ਮਾਂ ਨੂੰ ਫੜਨ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।