ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜੀ.ਐਸ.ਟੀ. ’ਚ ਸੋਧ ਦੀ ਕੀਤੀ ਸ਼ਲਾਘਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਕੇਂਦਰ ਸਰਕਾਰ ਨੇ ਲੋਕ ਹਿਤਾਂ ਨੂੰ ਧਿਆਨ ’ਚ ਰੱਖਦੇ ਹੋਏ ਚੁੱਕਿਆ ਵੱਡਾ ਕਦਮ

Union Minister of State for Railways Ravneet Singh Bittu lauds GST amendments

ਲੁਧਿਆਣਾ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਵੱਲੋਂ ਜੀਐਸਟੀ ਵਿੱਚ ਕੀਤੀ ਗਈ ਸੋਧ ਨੂੰ ਲੋਕ ਹਿੱਤ ਵਿੱਚ ਇੱਕ ਵੱਡਾ ਕਦਮ ਦੱਸਿਆ ਹੈ। ਰਵਨੀਤ ਸਿੰਘ ਬਿੱਟੂ ਲੁਧਿਆਣਾ ਸਥਿਤ ਇੱਕ ਹੋਟਲ ਵਿੱਚ ਪੰਜਾਬ ਟੈਕਸ ਬਾਰ ਐਸੋਸੀਏਸ਼ਨ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ’ਚ ਸ਼ਾਮਿਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਗੱਲਬਾਤ ਵੀ ਕੀਤੀ।

ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਜੀਐਸਟੀ ਵਿੱਚ ਵੱਡੇ ਪੱਧਰ ’ਤੇ ਸੋਧ ਲਿਆ ਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਹਿੰਦੇ ਹੋਏ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ ਗਿਆ ਹੈਂ, ਕਿਉਂਕਿ ਹੁਣ ਉਨ੍ਹਾਂ ਕੋਲ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ। ਹਾਲਾਂਕਿ ਜਿਹੜੇ ਲੋਕ ਪਹਿਲਾਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੇ ਸਨ, ਉਨ੍ਹਾਂ ਨੂੰ ਵਿਕਾਸ ਦੇ ਪ੍ਰੋਜੈਕਟ ਹੁਣ ਭੁੱਲ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖਾਂ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਦੱਸਿਆ, ਜਿਸ ਤਹਿਤ ਜਿੱਥੇ ਸ੍ਰੀ ਪਟਨਾ ਸਾਹਿਬ ਵਿਖੇ ਰੇਲਗੱਡੀ ਦਾ ਸਟੋਪ ਬਾਈ ਬਣਾਇਆ ਗਿਆ ਹੈ। ਉੱਥੇ ਹੀ ਪਾਕਿਸਤਾਨ ਵਿਖੇ ਸਿੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਜੱਥੇ ਦੀ ਯਾਤਰਾ ਲਈ ਇਜਾਜ਼ਤ ਦਿੱਤੀ ਗਈ ਹੈ। ਜਦਕਿ ਮੈਂਬਰ ਰਾਜ ਸਭਾ ਦੀ ਸੀਟ ਲਈ ਲੁਧਿਆਣਾ ਦੇ ਇੱਕ ਕਾਰੋਬਾਰੀ ਦੀ ਉਮੀਦਵਾਰ ਹੀ ਚਰਚਾਵਾਂ ’ਤੇ ਉਨ੍ਹਾਂ ਸਵਾਗਤ ਕੀਤਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕੈਬਨਟ ਮੀਟਿੰਗ ਸੱਦੇ ਜਾਣ ਦਾ ਵੀ ਸਵਾਗਤ ਕੀਤਾ।  ਹਾਲਾਂਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੜ੍ਹ ਪੀੜਤਾਂ ਲਈ ਰੈਲੀ ਮੌਕੇ ਤਰਨ ਤਾਰਨ ਵਿਧਾਨ ਸਭਾ ਤੇ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰਨ ਨੂੰ ਲੈ ਕੇ ਨਿੰਦਾ ਵੀ ਕੀਤੀ।