ਕੱਚੇ ਮੁਲਾਜ਼ਮਾਂ ਨੇ ਮਨਾਈ ਕਾਲੀ ਦਿਵਾਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕੈਂਚੀ ਚਲਾ ਕੇ ਮੁਲਾਜ਼ਮਾਂ ਦੇ ਘਰਾਂ ਵਿਚ ਦਿਵਾਲੀ ਦੇ ਮੋਕੇ ਦੀਵੇ ਬੁਝਾ ਦਿੱਤੇ ਗਏ ਹਨ।

Black Diwali

ਚੰਡੀਗੜ੍ਹ, (ਸ.ਸ.ਸ.) : ਦਿਵਾਲੀ ਦਾ ਤਿਉਹਾਰ ਭਾਰਤ ਦੇਸ਼ ਦਾ ਇਕ ਬਹੁਤ ਵੱਡਾ ਤਿਉਹਾਰ ਹੈ ਅਤੇ ਹਰ ਇੰਨਸਾਨ ਇਸ ਨੂੰ ਪੂਰੇ ਜੋਸ਼ ਅਤੇ ਚਾਅ ਨਾਲ ਮਨਾਉਦਾ ਹੈ । ਇਸ ਤਿਉਹਾਰ ਮੋਕੇ ਸਰਕਾਰਾਂ ਵੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਅਤੇ ਹੋਰ ਤੋਹਫੇ ਦਿੰਦੀਆ ਹਨ, ਇਥੋਂ ਤੱਕ ਕੀ ਪ੍ਰਾਈਵੇਟ ਕੰਪਨੀਆ ਵੀ ਆਪਣੇ ਮੁਲਾਜ਼ਮਾਂ ਨੂੰ ਇਸ ਤਿਉਹਾਰ ਤੇ ਬੋਨਸ ਅਤੇ ਹੋਰ ਤੋਹਫਿਆ ਨਾਲ ਨਿਵਾਜਦੀਆ ਹਨ ਪਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਇਤਿਹਾਸ ਦੀ ਅਜਿਹੀ ਸਰਕਾਰ ਸਾਬਿਤ ਹੋ ਗਈ ਹੈ

ਕਾਂਗਰਸ ਦੇ ਮੁਲਾਜ਼ਮ ਵਿਰੋਧੀ ਇਸ ਫੈਸਲਿਆ ਕਰਕੇ ਕੱਚੇ ਮੁਲਾਜ਼ਮ ਹਤਾਸ਼ ਹੋ ਗਏ ਹਨ ਤੇ ਅੱਜ ਮੁਲਾਜ਼ਮਾਂ ਵੱਲੋਂ ਸ਼੍ਰੀ ਅਮ੍ਰਿੰਤਸਰ ਸਾਹਿਬ ਵਿਖੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ, ਜਲੰਧਰ ਮੈਂਬਰ ਪਾਰਲੀਮੈਂਟ ਚੋਧਰੀ ਸੰਤੋਖ ਸਿੰਘ, ਫਿਰੋਜ਼ਪੁਰ ਕੈਬਿਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ਼੍ਰੀ ਮੁਕਤਸਰ ਸਾਹਿਬ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅਤੇ ਵਿਧਾਇਕ ਰਾਜ਼ਾ ਵੜਿੰਗ,

ਇਸ  ਸੰਬੰਧੀ ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਇਮਰਾਨ ਭੱਟੀ ਅਸ਼ੀਸ਼ ਜੁਲਾਹਾ ਰਜਿੰਦਰ ਸਿੰਘ ਸੰਧਾ, ਰਾਕੇਸ਼ ਕੁਮਾਰ,ਸਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਠੇਕਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕਰ ਰਹੇ ਹਨ ਆਪਣੇ ਕੀਤੇ ਵਾਅਦਿਆ ਤੋਂ ਮੁਕਰ ਰਹੇ ਹਨ। ਆਗੂਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਦਸੰਬਰ 2016 ਦੋਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਉਟਸੋਰਸ ਮੁਲਾਜ਼ਮਾਂ ਨੂੰ  ਠੇਕੇਦਾਰਾਂ ਤੋਂ ਆਜ਼ਾਦ ਕਰਵਾ ਕੇ ਵਿਭਾਗ ਵਿਚ ਲੈਣ ਦਾ ਬਿੱਲ ਪਾਸ ਕੀਤਾ ਸੀ

ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾਂ ਤਨਖਾਹਾਂ ਘਟਾਉਣ ਅਤੇ ਵਾਧੂ ਟੈਕਸ ਲਾਉਣ ਦੇ ਮਾਰੂ ਫੈਸਲੇ ਕੀਤੇ ਹਨ ਜਿਸ ਕਰਕੇ ਹੁਣ ਇਹ ਕਾਂਗਰਸੀ ਮਿਠਾਈ ਦੇ ਹੱਕਦਾਰ ਤਾਂ ਨਹੀ ਹਨ। ਲੋਕ ਸਭਾ ਦੀਆ ਚੋਣਾਂ ਨਜ਼ਦੀਕ ਆ ਰਹੀਆਂ ਹਨ ਤੇ ਇਹੀ ਕਾਂਗਰਸੀ ਆਗੂ ਫਿਰ ਵੋਟਾ ਮੰਗਣ ਲਈ ਜਨਤਾ ਦੀ ਕਚਿਹਰੀ ਵਿਚ ਆਉਣਗੇ ਤੇ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮਾਂ ਨਾਲ ਗੱਲਬਾਤ ਨਾ ਕੀਤੀ ਤਾਂ ਸਰਕਾਰ ਦਾ ਪਿੰਡ-ਪਿੰਡ ਪੱਧਰ ਤੇ ਵਿਰੋਧ ਕੀਤਾ ਜਾਵੇਗਾ।