ਕੌਮਾਂਤਰੀ ਨਗਰ ਕੀਰਤਨ ਦਾ ਬੇਗੋਵਾਲ ਪੁੱਜਣ ’ਤੇ ਭਰਵਾਂ ਸਵਾਗਤ

ਏਜੰਸੀ

ਖ਼ਬਰਾਂ, ਪੰਜਾਬ

ਸੰਗਤ ਵੱਲੋਂ ਥਾਂ-ਥਾਂ ’ਤੇ ਲਗਾਏ ਗਏ ਲੰਗਰ

Begoval of the international nagar Kirtan

ਬੇਗੋਵਾਲ: ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਤੋਂ ਰਵਾਨਾ ਹੋਏ ਨਗਰ ਕੀਰਤਨ ਦਾ ਬੇਗੋਵਾਲ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤ ਦੇ ਨਾਲ ਮਿਲ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਪੂਰਾ ਬੇਗੋਵਾਲ ਖ਼ਾਲਸਾਈ ਰੰਗ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਸੀ। ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਸੰਗਤਾਂ ਵੱਲੋਂ ਇਸ ਕੌਮਾਂਤਰੀ ਨਗਰ ਕੀਰਤਨ ਦਾ ਬਹੁਤ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਕਈ ਕਈ ਘੰਟਿਆਂ ਤੋਂ ਖੜ੍ਹੀ ਸੰਗਤ ਨਗਰ ਕੀਰਤਨ ਦੇ ਦੀਦਾਰ ਕਰਨ ਲਈ ਉਤਾਵਲੀ ਸੀ। ਇਸ ਮੌਕੇ ਥਾਂ ਥਾਂ ’ਤੇ ਲੰਗਰ ਵੀ ਲਗਾਏ ਗਏ।

ਇਸ ਮੌਕੇ ਨਗਰ ਕੀਰਤਨ ਦੇ ਸਵਾਗਤ ਲਈ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਸਿੱਖ ਸੰਗਤਾਂ ਨੇ ਨਗਰ ਕੀਰਤਨ ਦੇ ਬੇਗੋਵਾਲ ਪੁੱਜਣ ’ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੌਮਾਂਤਰੀ ਨਗਰ ਕੀਰਤਨ ਅਗਸਤ ਮਹੀਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਸੀ ਜੋ ਸਰਹੱਦ ਪਾਰ ਕਰ ਕੇ ਭਾਰਤ ਵਿਚ ਦਾਖ਼ਲ ਹੋਇਆ ਅਤੇ ਭਾਰਤ ਦੇ ਕਈ ਸ਼ਹਿਰਾਂ ਦੇ ਚੱਕਰ ਕੱਟ ਕੇ ਫਿਰ ਪੰਜਾਬ ਵਿਚ ਆਇਆ ਹੈ ਜਿਸ ਦੀ ਸਮਾਪਤੀ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।

ਦਸ ਦਈਏ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਪਿਤਾ ਪੁਰਖੀ ਜੱਦੀ ਪਿੰਡ ਪੱਠੇਵਿੰਡਪੁਰ ਹੁਣ ਡੇਰਾ ਸਾਹਿਬ ਲੁਹਾਰ ਵਿਖੇ ਪਿਤਾ ਬਾਬਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲੁਹਾਰ ਵਿਖੇ 550 ਸਾਲਾ ਸ਼ਤਾਬਦੀ ਸਮਾਗਮ ਆਰੰਭ ਹੋਏ ਹਨ। ਇਸ ਮੌਕੇ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ ਨੇ ਸ਼ਤਾਬਦੀ ਸਮਾਗਮਾਂ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਮਾਣਯੋਗ ਸਪੀਕਰ ਸਾਹਿਬ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ "ਬੋਲੇ ਸੋ ਨਿਹਾਲ ਦਾ ਜੈਕਾਰਾ ਲਾਇਆ ਗਿਆ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਜਿੱਥੇ ਉਹਨਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਅਤੇ ਉਹਨਾਂ ਦੀ ਕਰਮ ਭੂਮੀ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ ਤੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।