ਜੀਪ-ਮੋਟਰਸਾਈਕਲ ਵਿਚਕਾਰ ਹੋਈ ਟੱਕਰ, ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ- ਦੇਸ਼ਾਂ 'ਚ ਸੜਕ ਹਾਦਸਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਅੱਜ ਤਾਜਾ ਮਾਮਲਾ ਪੱਟੀ ਰੋਡ 'ਤੇ ਪਿੰਡ ਬੂਹ ਦੇ ਨਜ਼ਦੀਕ ਸਕਾਰਪਿਉ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ। ਦੱਸ ਦੇਈਏ ਕਿ ਹਰੀਕੇ ਪੁਲਿਸ ਨੇ ਵਾਹਨ ਅਤੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਪਿੰਡ ਬੂਹ ਵਾਸੀ ਹਰਪਾਲ ਸਿੰਘ 35 ਪੁੱਤਰ ਬਲਕਾਰ ਸਿੰਘ ਆਪਣੇ ਨਾਨਕੇ ਪਿੰਡ ਦਦੇਹਰ ਸਾਹਿਬ ਵਾਪਸ ਆ ਰਿਹਾ ਸੀ।
ਉਸ ਵੇਲੇ ਬਾਬਾ ਬੁੱਢਾ ਸਾਹਿਬ ਤੋਂ ਪਰਿਵਾਰ ਮੱਥਾ ਟੇਕ ਮੋਗਾ ਜਾ ਰਹੇ ਸਕਾਰਪਿਉ ਸਵਾਰ ਇੰਦਰਜੀਤ ਸਿੰਘ ਪੁੱਤਰ ਗਮਦੂਰ ਸਿੰਘ ਦੀ ਗੱਡੀ ਨਾਲ ਟੱਕਰ ਹੋ ਗਈ ਜਿਸ ਦੌਰਾਨ ਹਰਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਮੌਕੇ ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਹਰੀਕੇ ਦੇ ਮੁਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਮੋਰਚਰੀ ਪੱਟੀ ਭੇਜ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਹਿੱਤ ਦੋਨਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ।