ਕੈਪਟਨ ਅਮਰਿੰਦਰ ਸਿੰਘ ਵੱਲੋਂ 2.30 ਵਜੇ ਕੀਤੀ ਜਾਵੇਗੀ ਸਾਰੇ ਵਿਧਾਇਕਾਂ ਨਾਲ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੀਟਿੰਗ ’ਚ ਉਲੀਕੀ ਜਾਵੇਗੀ ਅਗਲੀ ਰਣਨੀਤੀ

CM

ਨਵੀਂ ਦਿੱਲੀ: ਪੰਜਾਬ ਦੇ ਵਿਧਾਇਕਾਂ ਵਲੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਧਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿਚ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵੀ ਦਿਖਾਈ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ, ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵਿਚਕਾਰ ਬੈਠੇ ਹੋਏ ਦਿਖਾਈ ਦੇ ਰਹੇ ਹਨ।

ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਮੰਚ 'ਤੇ ਦਿਖਾਈ ਦੇ ਰਹੇ ਹਨ ਪਰੰਤੂ ਪ੍ਰਤਾਪ ਸਿੰਘ ਬਾਜਵਾ ਧਰਨੇ ਵਿਚ ਨਹੀਂ ਪੁੱਜੇ ਹਨ। ਇਸ ਦੌਰਾਨ ਕੈਪਟਨ ਨੇ ਕਿਹਾ ਅਸੀਂ ਪੰਜਾਬ ਦੇ ਹਾਲਾਤ ਰਾਸ਼ਟਰਪਤੀ ਨੂੰ ਦੱਸਣਾ ਚਹੁੰਦੇ ਸੀ, ਪੰਜਾਬ ’ਚੋ ਕੋਲਾ ਖ਼ਤਮ ਹੋ ਚੁੱਕਾ ਹੈ। ਉੱਥੇ ਹੀ, ਕੈਪਟਨ ਅਮਰਿੰਦਰ ਸਿੰਘ ਵਲੋਂ 2.30 ਵਜੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ। 

ਜੰਤਰ ਮੰਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਨ ਮੌਕੇ ਕੈਪਟਨ ਨੇ ਕਿਹਾ ਮੈਂ ਪਹਿਲਾਂ ਹੀ ਸਾਫ਼ ਕਰ ਦਿੱਤਾ ਸੀ ਕਿ ਕੇਂਦਰ ਦਾ ਸਾਡੇ ਕਿਸਾਨਾਂ ਪ੍ਰਤੀ ਰਵੱਈਆ ਤੇ ਸੂਬੇ ਦੇ ਅਧਿਕਾਰਾਂ ‘ਤੇ ਕਬਜ਼ਾ ਕਰਨਾ ਸਰਾਸਰ ਲੋਕਤੰਤਰ ਦੇ ਖਿਲਾਫ਼ ਹੈ। ਪੰਜਾਬ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੇਰਾ ਫਰਜ਼ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਦੀ ਰਾਖੀ ਕਰਾਂ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਾਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਕਿਹਾ ਕਿ "ਇਹ 'ਮੋਰਚਾ-ਬੰਦੀ' ਨਹੀਂ ਹੈ। ਅਸੀਂ ਪੰਜਾਬ ਦੇ ਹਾਲਾਤ ਬਾਰੇ ਦੱਸਣ ਲਈ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਜੋ ਉਨ੍ਹਾਂ ਨੇ ਨਹੀਂ ਦਿੱਤਾ। ਇਸ ਲਈ ਅਸੀਂ ਸੋਚਿਆ ਅਸੀਂ ਆਵਾਂਗੇ ਅਤੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਾਂਗੇ। ਮੈਂ ਪ੍ਰਧਾਨਮੰਤਰੀ ਤੋਂ ਸਮਾਂ ਨਹੀਂ ਮੰਗਿਆ ਹੈ ਪਰ ਮੈਂ ਸਹੀ ਸਮੇਂ ਤੇ ਕਰਾਂਗਾ।"