ਸੰਗਰੂਰ ’ਚ ਵਾਪਰਿਆ ਦਰਦਨਾਕ ਹਾਦਸਾ: ਸਕੂਲੀ ਵੈਨ ਅਤੇ ਮੋਟਰਸਾਈਕਲ ਦੀ ਹੋਈ ਟੱਕਰ, 1 ਦੀ ਮੌਤ
ਇਸ ਹਾਦਸੇ ਮਗਰੋਂ ਸਕੂਲੀ ਬੱਚਿਆਂ ਦੇ ਮਾਪੇ ਬੁਰੀ ਤਰ੍ਹਾਂ ਘਬਰਾ ਗਏ ਹਨ।
A tragic accident happened in Sangrur
ਸੰਗਰੂਰ : ਸੰਗਰੂਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਲੀਆ ਪਿੰਡ ਨੇੜੇ ਇਕ ਸਕੂਲੀ ਵੈਨ ਅਤੇ ਮੋਟਰਸਾਈਕਲ ਦੀ ਆਪਸ 'ਚ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 32 ਸਾਲਾਂ ਦੀ ਦੱਸੀ ਜਾ ਰਹੀ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਨਾਲ ਟਕਰਾਉਣ ਮਗਰੋਂ ਸਕੂਲੀ ਵੈਨ ਇਕ ਦਰੱਖਤ ਨਾਲ ਜਾ ਵੱਜੀ ਅਤੇ ਸਕੂਲੀ ਵੈਨ ਦੇ ਚਿੱਥੜੇ ਉੱਡ ਗਏ। ਇਸ ਵੈਨ 'ਚ ਸਕੂਲੀ ਬੱਚੇ ਮੌਜੂਦ ਨਹੀਂ ਸਨ। ਜੇਕਰ ਬੱਚੇ ਇਸ ਵੈਨ 'ਚ ਮੌਜੂਦ ਹੁੰਦੇ ਤਾਂ ਬੇਹੱਦ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਹਾਦਸੇ ਮਗਰੋਂ ਸਕੂਲੀ ਬੱਚਿਆਂ ਦੇ ਮਾਪੇ ਬੁਰੀ ਤਰ੍ਹਾਂ ਘਬਰਾ ਗਏ ਹਨ।