SGPC ਚੋਣ ਲਈ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ

ਏਜੰਸੀ

ਖ਼ਬਰਾਂ, ਪੰਜਾਬ

ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਸ ਦੀ ਸਾਰੀ ਜਾਣਕਾਰੀ ਦਿੱਤੀ ਹੈ

Akali Dal announced advocate Harjinder Dhami as candidate for SGPC election

 

ਅੰਮ੍ਰਿਤਸਰ: ਬੀਬੀ ਜਗੀਰ ਕੌਰ ਨਾਲ ਵਿਵਾਦ ਵਿਚਾਲੇ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐੱਸ. ਜੀ. ਪੀ. ਸੀ. ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। 

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਸ ਦੀ ਸਾਰੀ ਜਾਣਕਾਰੀ ਦਿੱਤੀ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ।