ਪੁਲਿਸ ਦੀ ਮੌਜੂਦਗੀ ’ਚ ਸ਼ਿਵ ਸੈਨਾ ਆਗੂ ਨੂੰ ਮਾਰੀ ਗੋਲੀ, ਹੋਈ ਮੌਤ
ਉਥੇ ਹੀ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ
ਅੰਮ੍ਰਿਤਸਰ— ਅੰਮ੍ਰਿਤਸਰ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਥੇ ਸ਼ਿਵ ਸੈਨਾ ਆਗੂ ਅਤੇ ਹਿੰਦੂ ਆਗੂ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ’ਤੇ ਗੋਲ਼ੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲ਼ੀ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਸੂਰੀ ਦੇ ਨਾਲ ਆਏ ਅਹੁਦੇਦਾਰਾਂ ਤੇ ਵੱਖ-ਵੱਖ ਸ਼ਿਵ ਸੈਨਾ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਿਆ ਤੇ ਬਜ਼ਾਰਾਂ ਵਿਚ ਦੁਕਾਨਾਦਾਰਾਂ ਨੇ ਦੁਕਾਨਾਂ ਬੰਦ ਕਰ ਕੀਤੀਆਂ।
ਮੌਕੇ ’ਤੇ ਮੌਜੂਦ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਦੇ ਵੱਡੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਅਕਤੀ ਨੇ ਸੂਰੀ ’ਤੇ ਹਮਲਾ ਕੀਤਾ ਹੈ ਅਤੇ ਪੁਲਿਸ ਦੀ ਇਸ ਵੱਡੀ ਨਾਕਾਮੀ ਨੇ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਨੂੰ ਪਿਛਲੇ ਲੰਮੇਂ ਸਮੇਂ ਤੋਂ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ, ਜਿਸਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀਜੀਪੀ ਪੰਜਾਬ ਨੂੰ ਲਗਾਤਾਰ ਦਿੱਤੀ ਹੋਈ ਹੈ, ਪਰ ਇਸਦੇ ਬਾਵਜੂਦ ਵੀ ਸੂਰੀ ਦੀ ਸੁਰੱਖਿਆ ਕਰਨ ਵਿਚ ਪੁਲਿਸ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੰਦੂ ਹੁਣ ਗੋਲੀਆਂ ਮਾਰਨ ਵਾਲਿਆਂ ਨੂੰ ਨਹੀਂ ਬਖਸ਼ਣਗੇ।