Nihang Harman Singh arrested: ਗੋਲਡਨ ਗੇਟ ਨੇੜੇ ਗੋਲੀਆਂ ਚਲਾਉਣ ਦਾ ਮਾਮਲਾ; ਪੁਲਿਸ ਨੇ ਨਿਹੰਗ ਹਰਮਨ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਨਾਬਾਲਗ ਹੋਣ ਕਾਰਨ ਉਸ ਨੂੰ ਜੁਵੀਨਾਈਲ ਜੇਲ ਭੇਜਿਆ ਗਿਆ ਹੈ।
Nihang Harman Singh arrested News: ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਨਿਹੰਗ ਹਰਮਨ ਸਿੰਘ ਵਿਰੁਧ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਲਿਆ ਹੈ। ਦਰਅਸਲ ਹਾਲ ਹੀ ਵਿਚ ਸੋਸ਼ਲ ਮੀਡੀਆ ਉਤੇ ਇਕ ਵੀਡੀਉ ਵਾਇਰਲ ਹੋਈ ਸੀ, ਜਿਸ ਵਿਚ ਗੋਲਡਨ ਗੇਟ ਨੇੜੇ ਹਰਮਨ ਸਿੰਘ ਵਲੋਂ ਹਵਾਈ ਫਾਇਰ ਕੀਤੇ ਗਏ।
ਮਿਲੀ ਜਾਣਕਾਰੀ ਅਨੁਸਾਰ ਹਰਮਨ ਸਿੰਘ ਨੂੰ ਹੁਸ਼ਿਆਰਪੁਰ ਜੇਲ ਭੇਜ ਦਿਤਾ ਹੈ। ਨਾਬਾਲਗ ਹੋਣ ਕਾਰਨ ਉਸ ਨੂੰ ਜੁਵੀਨਾਈਲ ਜੇਲ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇਸ ਨਾਬਾਲਗ ਤੋਂ ਪਿਸਤੌਲ ਬਾਰੇ ਪੁਛਗਿਛ ਕਰ ਰਹੀ ਹੈ।
ਉਧਰ ਹਰਮਨ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਮਾਮਲੇ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ, ਮਾਮਲਾ ਕੁੱਝ ਨਹੀਂ ਸੀ। ਉਨ੍ਹਾਂ ਕਿਹਾ ਕਿ ਬੱਚੇ ਕੋਲੋਂ ਅਣਜਾਣੇ ਵਿਚ ਗਲਤੀ ਹੋਈ ਹੈ। ਦੱਸ ਦੇਈਏ ਕਿ ਹਰਮਨ ਸਿੰਘ ਦੇ ਸੋਸ਼ਲ ਮੀਡੀਆ ਉਤੇ ਕਾਫੀ ਫੋਲੋਅਰਜ਼ ਹਨ।
ਦਸਿਆ ਜਾ ਰਿਹਾ ਹੈ ਕਿ ਇਹ ਨਾਬਾਲਗ ਨਿਹੰਗ ਪਿਛਲੇ ਦਿਨੀਂ ਮੋਹਾਲੀ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਈ ਬਹਿਸ ਤੋਂ ਬਾਅਦ ਕਾਫੀ ਚਰਚਾ ਵਿਚ ਆਇਆ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ਹੂਰ ਹੋਣ ਲਈ ਨਾਬਾਲਗ ਨਿਹੰਗ ਨੇ ਅੰਮ੍ਰਿਤਸਰ ਗੋਲਡਨ ਗੇਟ 'ਤੇ ਰੀਲ ਬਣਾਈ ਸੀ।
(For more news apart from Nihang Harman Singh arrested, stay tuned to Rozana Spokesman)