ਹਸਪਤਾਲ ’ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਇਸ ਲਈ ਹੋਰ ਚੰਗੇ ਪ੍ਰਬੰਧ ਕੀਤੇ ਜਾ ਰਹੇ: ਡਾ. ਲਵਲੀਨ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸਭ ਨੂੰ ਸਹੀ ਤੇ ਚੰਗੀਆਂ ਸਿਹਤ ਸੇਵਾਵਾਂ ਮਿਲਣ

Better arrangements are being made so that patients do not face any kind of problem in the hospital: Dr. Loveleen Kaur

ਤਰਨ ਤਾਰਨ: ਅੱਜ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖ਼ੇ ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਲਵਲੀਨ ਕੌਰ ਨੇ ਅਚਾਨਕ ਦੋਰਾ ਕੀਤਾ। ਉਨ੍ਹਾਂ ਹਸਪਤਾਲ ਵਿਖ਼ੇ ਚੱਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਕਿ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਡਾਇਰੈਕਟਰ ਡਾਕਟਰ ਲਵਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਆਮ ਜਨਤਾ ਨੂੰ ਸਿਹਤ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਕਮੀ ਨਾ ਆਵੇ, ਇਸ ਲਈ ਮਰੀਜ਼ਾਂ ਲਈ ਚੰਗੀਆਂ ਸੇਵਾਵਾਂ ਦਿੱਤੀਆਂ ਜਾਣ, ਇਸ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।