ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਅਗਲੇ ਪੜਾਅ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

Shaheedi Nagar Kirtan started from Assam and left for Sri Goindwal Sahib from Sultanpur Lodhi for the next leg

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸਜੇ ਧਾਰਮਿਕ ਦੀਵਾਨ ’ਚ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਨਗਰ ਕੀਰਤਨ ’ਚ ਬਾਬਾ ਜਗਜੀਤ ਸਿੰਘ ਹਰਖੋਵਾਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਇੰਜੀ: ਸਰਵਨ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ ਭਾਈ ਹਰਜੀਤ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਸ. ਅਵਤਾਰ ਸਿੰਘ, ਸਾਬਕਾ ਮੈਨੇਜਰ ਸ. ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।