ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ’ਚ ਦੋ ਨੌਜਵਾਨਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਵਿਅਕਤੀ ਦੀ ਹੋਈ ਮੌਤ, ਇਕ ਗੰਭੀਰ ਜ਼ਖਮੀ

Two youths shot dead by unidentified persons in Samrala, Ludhiana district

ਸਮਰਾਲਾ :  ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦੇ ਸਮਰਾਲਾ ਦੇ ਪਿੰਡ ਮਾਣਕੀ ਵਿਖੇ ਬੀਤੀ ਰਾਤ ਲਗਭਗ  9:30 ਵਜੇ ਪਿੰਡ ਦੇ ਮੈਡੀਕਲ ਸਟੋਰ ਦੇ ਬਾਹਰ ਬੈਠੇ ਦੋ ਨੌਜਵਾਨਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਗੁਰਿੰਦਰ ਸਿੰਘ (23) ਵਾਸੀ ਮਾਣਕੀ ਵਜੋਂ ਹੋਈ ਅਤੇ ਜ਼ਖ਼ਮੀ ਦੀ ਪਛਾਣ ਧਰਮਵੀਰ ਸਿੰਘ ਵਾਸੀ ਪਿੰਡ ਮਾਣਕੀ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਰਾਲਾ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਜਾਂਚ ’ਚ ਜੁਟ ਗਈ। ਜਾਣਕਾਰੀ ਮੁਤਾਬਕ ਨੇੜਲੇ ਪਿੰਡ ਮਾਣਕੀ ’ਚ ਪਿੰਡ ਦੇ ਮੈਡੀਕਲ ਸਟੋਰ ਦੇ ਬਾਹਰ ਬੈਠੇ ਦੋ ਨੌਜਵਾਨਾਂ ’ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਜ਼ਖ਼ਮੀ ਕਰ ਦਿੱਤਾ ਗਿਆ। ਪਿੰਡ ਵਾਸੀਆਂ ਨੇ ਤੁਰੰਤ ਗੰਭੀਰ ਰੂਪ ’ਚ ਜ਼ਖ਼ਮੀ ਨੌਜਵਾਨਾਂ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ। ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਦੂਜੇ ਨੌਜਵਾਨਾਂ ਦੇ ਗੋਲੀ ਪੇਟ ’ਚ ਲੱਗੀ ਹੈ ਤੇ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਹਸਪਤਾਲ ਰੈਫਰ ਕਰ ਦਿੱਤਾ।