ਹੁਣ ਅੰਮ੍ਰਿਤਸਰ ਤੋਂ ਦਿੱਲੀ ਦਾ ਸਫ਼ਰ ਸਿਰਫ ਕੁਝ ਹੀ ਮਿੰਟਾਂ ਵਿਚ ਹੋਵੇਗਾ ਪੂਰਾ, ਦੇਖੋ ਪੂਰੀ ਖ਼ਬਰ

ਏਜੰਸੀ

ਖ਼ਬਰਾਂ, ਪੰਜਾਬ

ਬੁਲੇਟ ਟ੍ਰੇਨ ਤੋਂ ਵੀ ਤੇਜ਼ ਦੌੜੇਗੀ ਇਹ ਟ੍ਰੇਨ!

Chandigarh amritsar to delhi in 30 mintues

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੰਮ੍ਰਿਤਸਰ-ਲੁਧਿਆਣਾ-ਚੰਡੀਗੜ੍ਹ-ਕੌਮੀ ਰਾਜਧਾਨੀ ਖੇਤਰ ਕਾਰੀਡੋਰ ਵਿਚ ਹਾਈਪਰਲੂਪ ਟਰਾਂਸਪੋਰਟ ਬੁਨਿਆਦੀ ਢਾਂਚਾ ਪ੍ਰਾਜੈਕਟ ਦੀ ਸੰਭਾਵਨਾ ਤਲਾਸ਼ਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਖੇਤਰ ਵਿਚ ਅੰਤਰ-ਸ਼ਹਿਰੀ ਆਵਾਜਾਈ ਨੂੰ ਸੁਧਾਰਨ ਦੇ ਨਾਲ-ਨਾਲ ਸੁਚਾਰੂ ਬਣਾਇਆ ਜਾ ਸਕੇ।

ਨਿਵੇਸ਼ ਪੰਜਾਬ ਦੇ ਸਲਾਹਕਾਰ ਮੋਸ਼ੇ ਕੋਹਲੀ ਮੁਤਾਬਕ ਹਾਈਪਰਲੂਪ ਪ੍ਰਰਾਜੈਕਟ ਦਾ ਪੂਰਵ ਸੰਭਾਵਿਤ ਅਧਿਐਨ ਛੇ ਹਫ਼ਤਿਆਂ ਵਿਚ ਮੁਕੰਮਲ ਹੋ ਜਾਵੇਗਾ। ਇਸ ਵਿਚ ਪ੍ਰਾਜੈਕਟ ਦੀ ਕੀਮਤ ਮੰਗ ਅਤੇ ਕਾਰੀਡੋਰ ਦੇ ਸਾਮਾਜਿਕ, ਆਰਥਿਕ ਲਾਭ ਵਰਗੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਕੀਤਾ ਜਾਵੇਗਾ। ਉਨ੍ਹਾਂ ਕਿਹਾ, 'ਮੈਂ ਮੁੱਖ ਮੰਤਰੀ, ਮੰਤਰੀਆਂ ਅਤੇ ਸਰਕਾਰ ਦੇ ਅਧਿਕਾਰੀਆਂ ਤੋਂ ਇਲਾਵਾ ਇਨਵੈਸਟਮੈਂਟ ਪ੍ਰਮੋਸ਼ਨ ਬਿਊਰੋ ਦੇ ਆਪਣੇ ਸਾਥੀਆਂ ਅਤੇ ਖ਼ਾਸ ਤੌਰ 'ਤੇ ਵਰਜਿਨ ਹਾਈਪਰਲੂਪ ਕੰਪਨੀ ਦੇ ਐੱਮਡੀ ਹਰਜ ਧਾਲੀਵਾਲ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਪ੍ਰਰਾਜੈਕਟ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕੀਤੀ।''

ਹਰਜ ਧਾਲੀਵਾਲ ਨੇ ਕਿਹਾ ਕਿ ਇਸ ਪ੍ਰਾਜੈਕਟ 'ਤੇ ਕੰਮ ਕਰਨ ਲਈ ਪੰਜਾਬ ਸਰਕਾਰ ਦਾ ਭਾਈਵਾਲ ਬਣਨ ਦੀ ਸਾਨੂੰ ਬਹੁਤ ਖ਼ੁਸ਼ੀ ਹੈ। ਪੰਜਾਬ ਵਿਚ ਇਕ ਹਾਈਪਰਲੂਪ ਰੂਟ ਸੂਬੇ ਲਈ ਵੱਡਾ ਬਦਲਾਅ ਲਿਆ ਸਕਦਾ ਹੈ ਅਤੇ ਅਸੀਂ ਇਸ ਪ੍ਰਾਜੈਕਟ ਲਈ ਅੱਗੇ ਵਧਣਾ ਚਾਹੁੰਦੇ ਹਾਂ। ਇਸ ਬੁਨਿਆਦੀ ਢਾਂਚਾ ਪ੍ਰਾਜੈਕਟ ਰਾਹੀਂ ਪੰਜਾਬ ਦੇ ਵੱਡੇ ਸ਼ਹਿਰਾਂ ਅੰਮਿ੍ਤਸਰ, ਲੁਧਿਆਣਾ ਅਤੇ ਚੰਡੀਗੜ੍ਹ ਨੂੰ ਉੱਤਰੀ ਭਾਰਤ ਵਿਚ ਬਾਕੀ ਥਾਵਾਂ ਨਾਲ ਜੋੜਨ ਵਿਚ ਆਰਥਿਕ ਤੌਰ 'ਤੇ ਅਥਾਹ ਸਮਰੱਥਾ ਹੈ।

ਰਿਜ਼ਵਾਨ ਸੂਮਰ ਨੇ ਕਿਹਾ ਕਿ ਡੀ ਪੀ ਵਰਲਡ ਅਤੇ ਵਰਜਿਨ ਹਾਈਪਰਲੂਪ ਨੂੰ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰ ਕੇ ਬਹੁਤ ਖ਼ੁਸ਼ੀ ਹੋਈ ਹੈ। ਮੁਲਕ ਵਿਚ ਮਹਾਰਾਸ਼ਟਰ ਤੋਂ ਬਾਅਦ ਸੰਭਾਵਿਤ ਕੌਮੀ ਹਾਈਪਰਲੂਪ ਨੈੱਟਵਰਕ ਲਈ ਪੰਜਾਬ ਦੂਜਾ ਸੂਬਾ ਹੋਵੇਗਾ। ਡੀ.ਪੀ. ਵਰਲਡ ਹਾਈਪਰਲੂਪ ਦੀ ਸ਼ੁਰੂਆਤ ਲਈ ਅਥਾਹ ਸੰਭਾਵਨਾਵਾਂ ਦੇਖਦਾ ਹੈ ਅਤੇ ਕਾਰਗੋ ਦੇ ਤੇਜ਼ੀ ਨਾਲ ਚੱਲਣ ਲਈ ਹਾਈਪਰਲੂਪ ਤਕਨਾਲੋਜੀ ਦਾ ਲਾਭ ਉਠਾਉਣ ਵਾਸਤੇ ਡੀ ਪੀ ਵਰਲਡ ਕਾਰਗੋ ਸਪੀਡ ਵਰਗੀਆਂ ਨਵੀਨਤਾਵਾਂ ਨੂੰ ਲਾਗੂ ਕਰਨ ਵਿਚ ਮੋਹਰੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।