ਖਜ਼ਾਨਾ ਮੰਤਰੀ ਵਲੋਂ ਜੀਐਸਟੀ ਬਕਾਏ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਮੇਤ 7 ਗੈਰ ਭਾਜਪਾ ਸ਼ਾਸਿਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖਜ਼ਾਨਾ ਮੰਤਰੀਆਂ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ।

Manpreet Badal Met Nirmala Sitaraman

ਚੰਡੀਗੜ੍ਹ: ਪੰਜਾਬ ਸਮੇਤ 7 ਗੈਰ ਭਾਜਪਾ ਸ਼ਾਸਿਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਖਜ਼ਾਨਾ ਮੰਤਰੀਆਂ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਵਿੱਤ ਮੰਤਰੀ ਸਾਹਮਣੇ ਜੀਐਸਟੀ ਬਕਾਏ ਦੀ ਅਦਾਇਗੀ ਦਾ ਮੁੱਦਾ ਚੁੱਕਿਆ। ਇਹਨਾਂ ਵਿਚ ਪੰਜਾਬ, ਕੇਰਲ, ਮੱਧ ਪ੍ਰਦੇਸ਼, ਰਾਜਸਥਾਨ, ਦਿੱਲੀ, ਛੱਤੀਸਗੜ੍ਹ ਅਤੇ ਪੁਡੂਚੇਰੀ ਦੇ ਵਿੱਤ ਮੰਤਰੀ ਸ਼ਾਮਲ ਸਨ।

ਮੁਲਾਕਾਤ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਵਿੱਤ ਮੰਤਰੀ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਕੁਝ ਦਿਨਾਂ ਦੇ ਅੰਦਰ ਪੰਜਾਬ ਦਾ ਪੈਸਾ ਵਾਪਸ ਕਰ ਦਿੱਤਾ ਜਾਵੇਗਾ। ਮਨਪ੍ਰੀਤ ਬਾਦਲ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਹਨਾਂ ਦੀ ਜ਼ੁਬਾਨ ਨੂੰ ਹੀ ਗਰੰਟੀ ਮੰਨਿਆ ਜਾਵੇ ਅਤੇ ਉਹਨਾਂ ਨੇ ਯਕੀਨ ਦਿਵਾਇਆ ਕਿ ਪੰਜਾਬ ਨੂੰ ਉਸ ਦਾ ਬਣਦਾ ਹੱਕ ਵਾਪਸ ਕਰ ਦਿੱਤਾ ਜਾਵੇਗਾ।

 ਹਾਲਾਂਕਿ ਪੈਸਾ ਕਦੋਂ ਤੱਕ ਜਾਰੀ ਹੋਵੇਗਾ, ਇਸ ਦੀ ਕੋਈ ਸਮਾਂ ਸੀਮਾ ਨਿਰਧਾਰਿਤ ਨਹੀਂ ਕੀਤੀ ਗਈ। ਪੰਜਾਬ ਦੇ ਵਿੱਤ ਮੰਤਰੀ ਨੇ ਬੈਠਕ ਤੋਂ ਬਾਅਦ ਕਿਹਾ ਕਿ ਸੂਬਿਆਂ ਨੂੰ ਅਗਸਤ ਅਤੇ ਸਤੰਬਰ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਗਈ ਹੈ।

 


 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।