ਧਰਨੇ 'ਚ ਇਕ ਹੋਰ ਕਿਸਾਨ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਧਰਨੇ 'ਚ ਇਕ ਹੋਰ ਕਿਸਾਨ ਦੀ ਮੌਤ

image

ਬਠਿੰਡਾ, 3 ਦਸੰਬਰ (ਮਾਨ): ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਦੀ ਅੱਜ ਦਿੱਲੀ-ਟੀਕਰੀ ਸਰਹੱਦ 'ਤੇ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਮੌਤ ਹੋ ਗਈ। ਲਖਬੀਰ ਸਿੰਘ ਦੀ ਉਮਰ 50 ਸਾਲ ਤੋਂ ਵੱਧ ਸੀ। ਦਸਿਆ ਜਾਂਦਾ ਹੈ ਕਿ ਲਖਬੀਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਪੀਜੀਆਈ ਰੋਹਤਕ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।