ਐਮਐਸਪੀ 'ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ: ਤੋਮਰ
ਐਮਐਸਪੀ 'ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ: ਤੋਮਰ
image
ਨਵੀਂ ਦਿੱਲੀ, 3 ਦਸੰਬਰ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਆਪਣੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਕਿਹਾ ਕਿ ਐਮਐਸਪੀ (ਘੱਟੋ ਘੱਟ ਸਮਰਥਨ ਮੁੱਲ) ਨੂੰ ਛੂਹਿਆ ਨਹੀਂ ਜਾਵੇਗਾ, ਇਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਆਗੂਆਂ ਨਾਲ 5 ਦਸੰਬਰ ਦੀ ਮੀਟਿੰਗ ਰੱਖੀ ਗਈ ਹੈ ਅਤੇ ਇਹ ਮੀਟਿੰਗ ਫ਼ੈਸਲਾਕੁਨ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਧਰਨੇ ਨੂੰ ਖ਼ਤਮ ਕਰਨ, ਕਿਉਂਕਿ ਦਿੱਲੀ ਦੀ ਜਨਤਾ ਬਹੁਤ ਪ੍ਰੇਸ਼ਾਨ ਹੋ ਰਹੀ ਹੈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ 5 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਫ਼ੈਸਲਾਕੁਨ ਹੋਵੇਗੀ।