ਪਦਮ ਵਿਭੂਸ਼ਣ ਵਾਪਸ ਕਰਨਾ ਸਿਰਫ਼ ਇਕ ਢੋਂਗ : ਸਿੰਗਲਾ

ਏਜੰਸੀ

ਖ਼ਬਰਾਂ, ਪੰਜਾਬ

ਪਦਮ ਵਿਭੂਸ਼ਣ ਵਾਪਸ ਕਰਨਾ ਸਿਰਫ਼ ਇਕ ਢੋਂਗ : ਸਿੰਗਲਾ

image

ਜੀਵਨ ਦੇ ਇਸ ਪੜਾਅ ਤੇ ਸੌੜੀ ਰਾਜਨੀਤੀ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ ਬਾਦਲ



ਚੰਡੀਗੜ੍ਹ, 3 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸਿਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ ਵਿਚੋਂ ਸਿਆਸੀ ਲਾਹਾ ਖੱਟਣ ਦੀ ਕਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰ੍ਹਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਣ ਵਾਪਸ ਕਰਨ ਦੇ ਢੰਗ ਨੂੰ ਮੌਕਾਪ੍ਰਸਤ ਤੇ ਸਿਆਸਤ ਤੋਂ ਪ੍ਰੇਰਿਤ ਦਸਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਉਚਤਮ ਪੁਰਸਕਾਰਾਂ 'ਚੋਂ ਇਕ 'ਪਦਮ ਵਿਭੂਸ਼ਨ' ਅਪਣੀ ਮਰਜ਼ੀ ਜਾਂ ਨੈਤਿਕਤਾ ਦੇ ਆਧਾਰ 'ਤੇ ਨਹੀਂ ਸਗੋਂ ਪੰਜਾਬ ਵਿਚ ਅਪਣੇ ਖੁਸਦੇ ਜਾ ਰਹੇ ਸਿਆਸੀ ਪਿੜ ਨੂੰ ਬਚਾਉਣ ਦੀ ਮਜਬੂਰੀ ਵਿਚ ਵਾਪਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿਲਾਂ ਦੀ ਹਮਾਇਤ ਕਰਨ ਵਾਲੇ ਬਾਦਲਾਂ ਨੇ ਹੁਣ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਲੋਕਾਂ ਦਾ ਰੋਹ ਦੇਖਦਿਆਂ ਹੀ ਇਹ ਪਲਟੀ ਮਾਰੀ ਹੈ।
ਸਿੰਗਲਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੌਕਾਪ੍ਰਸਤੀ ਦੀ ਹੱਦ ਪਾਰ ਕਰ ਲਈ ਹੈ ਜਦਕਿ ਭਾਜਪਾ ਦੀ ਅਗਵਾਈ ਵਾਲੇ ਦਿੱਲੀ ਨਗਰ ਨਿਗਮ ਵਿਚ ਵੱਖ-ਵੱਖ ਅਹੁਦੇ ਮਾਣ ਰਹੇ ਅਕਾਲੀ ਆਗੂਆਂ ਵਲੋਂ ਅਸਤੀਫ਼ੇ ਦੇਣਾ ਹਾਲੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇੰਨੇ ਮਹੀਨਿਆਂ ਬਾਅਦ ਪਦਮ ਵਿਭੂਸ਼ਣ ਵਾਪਸ ਕਰਨ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂ ਜੋ ਤੁਹਾਡੀ ਪਾਰਟੀ ਦਾ ਦੋਗਲਾਪਨ ਹੁਣ ਜੱਗ ਜ਼ਾਹਰ ਹੋ ਚੁੱਕਾ ਹੈ।