ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦਾ ਆਂਕੜਾ ਕੇਂਦਰ ਸਰਕਾਰ ਨੂੰ ਭੇਜ ਦਿਤਾ ਹੈ : SKM
ਮੋਰਚੇ ਵਿਚ 702 ਕਿਸਾਨ ਸ਼ਹੀਦ ਹੋ ਚੁਕੇ ਹਨ ਜਿਨ੍ਹਾਂ ਦੇ ਨਾਮ ਵੀ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ।
ਚੰਡੀਗੜ੍ਹ : ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਭਾਵੇਂ ਕੀ ਕੇਂਦਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਅਜੇ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕੀ ਅਜੇ ਵੀ ਕਈ ਅਹਿਮ ਮੰਗ ਬਾਕੀ ਹਨ।
ਇਸ ਦੇ ਮੱਦੇਨਜ਼ਰ ਹੀ ਅੱਜ ਕਿਸਾਨ ਸੰਯੁਕਤ ਮੋਰਚੇ ਵਲੋਂ ਮੀਟਿੰਗ ਬੁਲਾਈ ਗਈ ਸੀ। ਦੱਸ ਦੇਈਏ ਕੀ ਇਸ ਵਿਚ ਸੀਨੀਅਰ ਕਿਸਾਨ ਆਗੂ ਵੀ ਪਹੁੰਚੇ ਹੋਏ ਹਨ। ਉਨ੍ਹਾਂ ਜਾਣਕਾਰੀ ਦਿਤੀ ਕਿ ਕਿਰਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਬਿਉਰਾ ਦੇ ਦਿਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੋਰਚੇ ਵਿਚ 702 ਕਿਸਾਨ ਸ਼ਹੀਦ ਹੋ ਚੁਕੇ ਹਨ ਜਿਨ੍ਹਾਂ ਦੇ ਨਾਮ ਵੀ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਸੂਚੀ ਸ਼ੁੱਕਰਵਾਰ ਨੂੰ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਗਈ ਹੈ।
ਦੱਸਣਯੋਗ ਹੈ ਕੀ ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਸ ਕੋਲ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ।