ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਏਜੰਟਾਂ ਨੇ ਮਾਰੀ ਲੱਖਾਂ ਦੀ ਠੱਗੀ, ਮਾਮਲਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਥਾਣੇਦਾਰ ਗੁਰਮੀਤ ਸਿੰਘ ਮਾਮਲੇ ਸੰਬੰਧੀ ਅਗਲੇਰੀ ਕਾਰਵਾਈ ਕਰ ਰਹੇ ਹਨ।   

By pretending to send abroad, the agents cheated lakhs of rupees, a case was registered

 

ਟਾਂਡਾ ਉੜਮੁੜ - ਟਾਂਡਾ ਪੁਲਿਸ ਨੇ ਮਿਆਣੀ ਅਤੇ ਟਾਂਡਾ ਵਾਸੀ ਦੋ ਵਿਆਕਤੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਉਨ੍ਹਾਂ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਪਹਿਲਾ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪ੍ਰਦੀਪ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਵਾਰਡ ਨੰਬਰ 9 ਟਾਂਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੌਸ਼ਿਕ ਸ਼ਰਮਾ ਪੁੱਤਰ ਕੇ. ਕੇ. ਸ਼ਰਮਾ ਅਤੇ ਉਸ ਦੀ ਪਤਨੀ ਅਰਾਧਨਾ ਵਾਸੀ ਰੇਲਵੇ ਰੋਡ ਨੇੜੇ ਗੁਰਦੁਆਰਾ ਸਾਹਿਬ ਹੁਸ਼ਿਆਰਪੁਰ ਖ਼ਿਲਾਫ਼ ਦਰਜ ਕੀਤਾ ਹੈ। 

ਪ੍ਰਦੀਪ ਨੇ ਦੋਸ਼ ਲਾਇਆ ਕਿ ਉਕਤ ਮੁਲਜਮਾਂ ਨੇ ਉਸ ਨੂੰ, ਉਸ ਦੀ ਪਤਨੀ ਅਤੇ ਬੇਟੀ ਰੀਤਿਕਾ ਨੂੰ ਕੈਨੇਡਾ ਟੂਰਿਸਟ ਵੀਜ਼ਾ ਦੇਣ ਦਾ ਝਾਂਸਾ ਦੇ ਕੇ 14 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹੁਣ ਐੱਸ. ਆਈ. ਪਰਵਿੰਦਰ ਸਿੰਘ ਮਾਮਲੇ ਦੀ ਅਗਲੀ ਜਾਂਚ ਕਰਨਗੇ। 

ਇਸੇ ਤਰਾਂ ਦੂਜਾ ਮਾਮਲਾ ਪੰਕਜ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 5 ਮਿਆਣੀ ਦੀ ਸ਼ਿਕਾਇਤ ਦੇ ਆਧਾਰ 'ਤੇ ਜਰਨੈਲ ਸਿੰਘ ਉਰਫ਼ ਰਾਜੂ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਡੂਮਾਨਾ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਆਪਣੇ ਬਿਆਨ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸ ਦੇ ਭਰਾ ਜਸਕਰਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੰਕਜ ਦੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਦੇ ਭਰਾ ਨੂੰ ਅਮਰੀਕਾ ਭੇਜਣ ਦੀ ਬਜਾਏ ਅਫ਼ਰੀਕਾ ਦੇ ਦੇਸ਼ਾਂ ਅਤੇ ਬਾਅਦ ਵਿਚ ਦੁਬਈ ਪਹੁੰਚਾ ਦਿੱਤਾ, ਜਿੱਥੋਂ ਉਨ੍ਹਾਂ ਨੇ ਆਪਣਾ ਖ਼ਰਚ ਕਰਕੇ ਉਸ ਨੂੰ ਵਾਪਸ ਬੁਲਾਇਆ। ਪੁਲਿਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਥਾਣੇਦਾਰ ਗੁਰਮੀਤ ਸਿੰਘ ਮਾਮਲੇ ਸੰਬੰਧੀ ਅਗਲੇਰੀ ਕਾਰਵਾਈ ਕਰ ਰਹੇ ਹਨ।