Bathinda Encounter: ਬਠਿੰਡਾ ਵਿਚ ਲੁੱਟਖੋਹ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ; 12 ਬੋਰ ਦਾ ਦੇਸੀ ਕੱਟਾ ਪਿਸਤੌਲ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਟੇਰੇ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ।

Bathinda Encounter news

Bathinda Encounter news: ਬਠਿੰਡਾ ਦੇ ਗਰੋਥ ਸੈਂਟਰ ਵਿਚ ਐਤਵਾਰ ਨੂੰ ਇਕ ਟਰੱਕ ਡਰਾਈਵਰ ਤੋਂ 25 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਵਾਲੇ ਚੋਰ ਨੂੰ ਸੀਆਈਏ 1 ਦੀ ਟੀਮ ਨੇ ਸੋਮਵਾਰ ਸਵੇਰੇ ਕਾਬੂ ਕਰ ਲਿਆ। ਇਸ ਦੌਰਾਨ ਲੁਟੇਰੇ ਨੇ ਪੁਲਿਸ 'ਤੇ ਫਾਇਰਿੰਗ ਵੀ ਕੀਤੀ, ਜਿਸ ਤੋਂ ਬਾਅਦ ਸੀਆਈਐਲ ਟੀਮ ਨੇ ਜਵਾਬੀ ਕਾਰਵਾਈ ਕੀਤੀ। ਗੋਲੀ ਲੱਗਣ ਨਾਲ ਲੁਟੇਰਾ ਜ਼ਖਮੀ ਹੋ ਗਿਆ। ਲੁਟੇਰੇ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਇੰਡਸਟਰੀਅਲ ਏਰੀਆ ਵਿਚ ਇਕ ਫੈਕਟਰੀ ਵਿਚ ਕੰਮ ਕਰਦੇ ਟਰੱਕ ਡਰਾਈਵਰ ਲਕਸ਼ਮਣ ਸਿੰਘ ਨੂੰ ਐਤਵਾਰ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੇ ਰੌਲਾ ਪਾਇਆ ਪਰ ਲੁਟੇਰਿਆਂ ਨੇ ਉਸ ’ਤੇ ਹਮਲਾ ਕਰ ਦਿਤਾ ਅਤੇ ਉਸ ਕੋਲੋਂ 25 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਥਾਣਾ ਸਦਰ ਬਠਿੰਡਾ ਨੂੰ ਦਿਤੀ ਗਈ।

ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਆਸ-ਪਾਸ ਦੇ ਲੋਕਾਂ ਨੇ ਦਸਿਆ ਕਿ ਲੁੱਟ ਨੂੰ ਅੰਜਾਮ ਦੇਣ ਵਾਲੇ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਕੁੱਝ ਨੌਜਵਾਨ ਹਨ। ਪੁਲਿਸ ਟੀਮ ਨੇ ਐਤਵਾਰ ਨੂੰ ਦੀਪ ਸਿੰਘ ਨਗਰ 'ਚ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁੱਝ ਪਤਾ ਨਹੀਂ ਲੱਗ ਸਕਿਆ। ਸੋਮਵਾਰ ਸਵੇਰੇ ਸੀਆਈਏ ਦੀ ਟੀਮ ਨੇ ਗਰੋਥ ਸੈਂਟਰ ਦੀ ਘੇਰਾਬੰਦੀ ਕਰਕੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇਕ ਲੁਟੇਰੇ ਨੇ 12 ਬੋਰ ਦੇ ਦੇਸੀ ਪਿਸਤੌਲ ਨਾਲ ਪੁਲਿਸ 'ਤੇ ਗੋਲੀ ਚਲਾ ਦਿਤੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਵੀ ਦੋ ਗੋਲੀਆਂ ਚਲਾਈਆਂ ਅਤੇ ਇਕ ਲੁਟੇਰੇ ਨੂੰ ਫੜ ਲਿਆ।