Amritsar News: ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ CM ਭਗਵੰਤ ਸਿੰਘ ਨੇ ਕੀਤੀ ਨਿੰਦਿਆ
Amritsar News: ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
Amritsar News: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵੱਜੋਂ ਡਿਊਟੀ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਅੱਜ ਸਵੇਰੇ ਹਮਲਾ ਹੋਇਆ। ਮੁਲਜ਼ਮ ਨਾਰਾਇਣ ਸਿੰਘ ਨੇ ਸੁਖਬੀਰ ਸਿੰਘ ਉੱਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਹਮਲੇ ਦੀ ਘਟਨਾ ਦੇ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ ਪੰਜਾਬ ਪੁਲਿਸ ਨੇ ਅੱਜ ਇਕ ਵੱਡੀ ਵਾਰਦਾਤ ਹੋਣੋ ਰੋਕੀ ਹੈ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ 'ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।