ਦੋ ਸਕੇ ਭਰਾਵਾਂ ਦੇ ਕਤਲ ਮਾਮਲੇ ’ਚ 3 ਵਿਅਕਤੀ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
ਬਠਿੰਡਾ ਪੁਲਿਸ ਅਤੇ CIA ਸਟਾਫ਼ ਨੇ ਤੀਜੇ ਮੁਲਜ਼ਮ ਨੂੰ ਚੇਨਈ ਤੋਂ ਕੀਤਾ ਗ੍ਰਿਫ਼ਤਾਰ
ਬਠਿੰਡਾ: ਬਠਿੰਡਾ ਐਸ ਪੀ ਸਿਟੀ ਨਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਮਾਮੂਲੀ ਲੜਾਈ ਦੇ ਚਲਦੇ ਬਸਤੀ ਨਜ਼ਦੀਕ ਦੋ ਧਿਰਾਂ ਦੀ ਲੜਾਈ ਹੋਈ ਸੀ, ਜਿਸ ਵਿੱਚ ਇੱਕ ਧਿਰ ਨੇ ਦੋ ਸਕੇ ਭਰਾਵਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਧਰਮਿੰਦਰ ਨਾਮ ਦੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਕੁਝ ਦਿਨਾਂ ਬਾਅਦ ਉਸ ਦੇ ਭਰਾ ਜਤਿੰਦਰ ਦੀ ਵੀ ਮੌਤ ਹੋ ਗਈ।
ਪੀੜਤ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਸਾਡੇ ਵੱਲੋਂ ਪੰਜ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਸਾਡੀਆਂ ਵੱਖ ਵੱਖ ਟੀਮਾਂ ਕੰਮ ਕਰ ਰਹੀਆਂ ਸਨ। ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਤੀਜੇ ਵਿਅਕਤੀ ਨੂੰ ਹੁਣ ਸਾਡੀ ਟੀਮ ਨੇ ਚੇਨਈ ਤੋਂ ਗ੍ਰਿਫਤਾਰ ਕੀਤਾ ਹੈ। ਹਾਲੇ ਵੀ ਦੋ ਮੁਲਜ਼ਮ ਫਰਾਰ ਹਨ। ਜਲਦ ਉਹਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਹਨਾਂ ਕੋਲ ਕਿਰਪਾਨਾਂ, ਲੋਹੇ ਦੇ ਕਾਪੇ, ਲੋਹੇ ਦੀ ਰਾੜਾ, ਹੋਰ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ। ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।