Congress MLA ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਚੋਣਾਂ ਲੋਕਤੰਤਰ ਦੀ ਸਭ ਤੋਂ ਵੱਡੀ ਪ੍ਰੀਖਿਆ ਹੁੰਦੀ ਹੈ, ਇਨ੍ਹਾਂ ਨੂੰ ਨਿਰਪੱਖ ਤੌਰ ’ਤੇ ਕਰਵਾਓ

Congress MLA Partap Singh Bajwa appeals to Punjab Election Commissioner

ਜ਼ੀਰਾ : ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੂੰ ਅਪੀਲ ਕੀਤੀ ਕਿ ਚੋਣਾਂ ਸੂਬੇ ਅਤੇ ਦੇਸ਼ ਦੀ ਸਭ ਤੋਂ ਵੱਡੀ ਲੋਕਤੰਤਰੀ ਪ੍ਰੀਖਿਆ ਹੁੰਦੀ ਹੈ,ਇਨ੍ਹਾਂ ਨੂੰ ਨਿਰਪੱਖ ਤੌਰ ’ਤੇ ਕਰਵਾਇਆ ਜਾਵੇਗਾ।

ਉਨ੍ਹਾਂ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਥੇ 3 ਦਸੰਬਰ ਨੂੰ ਕਾਂਗਰਸੀ ਆਗੂਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਲਈ ਬਹੁਤ ਸਾਰੇ ਜਾਅਲੀ ਬੰਦਿਆਂ ਨੂੰ ਫਰਜ਼ੀ ਫਾਇਲਾਂ ਦੇ ਕੇ ਲਾਈਨਾਂ ਵਿਚ ਖੜ੍ਹਾ ਕਰ ਦਿੱਤਾ ਗਿਆ, ਤਾਂ ਕਾਂਗਰਸੀ ਆਗੂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਇਕੱਲੇ ਜ਼ੀਰਾ ਹਲਕੇ ਦਾ ਮਸਲਾ ਨਹੀਂ ਬਲਕਿ ਇਸ ਤਰ੍ਹਾਂ ਸ਼ਿਕਾਇਤਾਂ ਸਮੁੱਚੇ ਪੰਜਾਬ ਅੰਦਰੋਂ ਆਈਆਂ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਧਿਰ ਇਨ੍ਹਾਂ ਚੋਣਾਂ ਨੂੰ ਹਰ ਹੀਲੇ ਜਿੱਤਣਾ ਚਾਹੁੰਦੀ ਹੈ। ਉਨ੍ਹਾਂ ਸਮੂਹ ਵਿਰੋਧੀ ਧਿਰਾਂ ਨੂੰ ਪੰਜਾਬ ਸਰਕਾਰ ਖ਼ਿਲਾਫ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।