ਰਵਨੀਤ ਬਿੱਟੂ ਖਿਲਾਫ ਕਾਰਵਾਈ ਦੀ ਮੰਗ- BJP ਵਰਕਰਾਂ ਦਾ DC ਦਫ਼ਤਰ ਬਾਹਰ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਵਲੋਂ ਪਹਿਲਾਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਾਇਆ ਜਾਣਾ ਸੀ ਪਰ ਉੱਥੇ ਧਰਨਾ ਲਾਉਣ ਨਹੀਂ ਦਿੱਤਾ ਗਿਆ।

bjp

ਲੁਧਿਆਣਾ- ਰਵਨੀਤ ਬਿੱਟੂ ਵਲੋਂ ਕਿਸਾਨ ਅੰਦੋਲਨ 'ਤੇ ਦਿੱਤੇ ਗਏ ਬਿਆਨ ਖ਼ਿਲਾਫ਼ ਬੀਜੇਪੀ ਵਰਕਰ ਕਾਫੀ ਵਿਰੋਧ ਕਰ ਰਹੇ ਹਨ। ਇਸ ਦੇ ਚਲਦੇ ਅੱਜ ਲੁਧਿਆਣਾ 'ਚ  ਭਾਜਪਾ ਵਲੋਂ ਲਾਇਆ ਗਿਆ ਲੜੀਵਾਰ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਦੱਸ ਦੇਈਏ ਇਹ ਧਰਨਾ ਰਵਨੀਤ ਬਿੱਟੂ ਵਲੋਂ ਕਿਸਾਨ ਅੰਦੋਲਨ 'ਤੇ ਦਿੱਤੇ ਗਏ ਬਿਆਨ ਖ਼ਿਲਾਫ਼ ਦਿੱਤਾ ਜਾ ਰਿਹਾ ਹੈ। ਭਾਜਪਾ ਵਲੋਂ ਪਹਿਲਾਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਾਇਆ ਜਾਣਾ ਸੀ ਪਰ ਉੱਥੇ ਧਰਨਾ ਲਾਉਣ ਨਹੀਂ ਦਿੱਤਾ ਗਿਆ। 

ਇਸ ਤੋਂ ਬਾਅਦ ਭਾਜਪਾ ਵਲੋਂ ਧਰਨਾ ਡੀ. ਸੀ. ਦਫ਼ਤਰ ਦੇ ਬਾਹਰ ਫ਼ਿਰੋਜ਼ਪੁਰ ਰੋਡ 'ਤੇ ਲਾਇਆ ਲਿਆ ਗਿਆ ਹੈ। ਭਾਜਪਾ ਵਲੋਂ ਰਵਨੀਤ ਬਿੱਟੂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ ਦੀ ਅਗਵਾਈ ਹੇਠ ਘੰਟਾ ਘਰ ਚੌਕ ਵਿਖੇ ਇੱਕ ਧਰਨਾ ਦਿੱਤਾ ਗਿਆ। ਪੁਲਿਸ ਨੇ ਹੜਤਾਲ ਤੋਂ ਪਹਿਲਾਂ ਘੰਟਾ ਘਰ ਚੌਕ ਦੇ ਆਸ ਪਾਸ ਇਕ ਕਿਲੋਮੀਟਰ ਦੇ ਖੇਤਰ ਨੂੰ ਸੀਲ ਕਰ ਦਿੱਤਾ ਸੀ।

ਪੁਲਿਸ ਦੀ ਇਸ ਕਾਰਵਾਈ ਨਾਲ ਆਲੇ-ਦੁਆਲੇ ਦੇ ਕਾਰੋਬਾਰੀਆਂ ਨੂੰ ਪ੍ਰੇਸ਼ਾਨੀ ਹੋਈ। ਭਾਜਪਾ ਨੇਤਾਵਾਂ ਨੇ ਪੁਲਿਸ 'ਤੇ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਅਤੇ ਦੁਪਹਿਰ ਤਿੰਨ ਵਜੇ ਤੱਕ ਚੱਲਣ ਵਾਲਾ ਇਹ ਧਰਨਾ ਦੁਪਹਿਰ 1 ਵਜੇ ਖ਼ਤਮ ਕੀਤਾ ਗਿਆ। ਭਾਜਪਾ ਨੇਤਾਵਾਂ ਨੇ ਮੰਗਲਵਾਰ ਤੋਂ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਜ਼ਾਨਾ ਪੁਲਿਸ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਹੈ।