2 ਬੱਚਿਆਂ ਸਣੇ ਮਾਂ ਦੀ ਭੇਤਭਰੇ ਹਲਾਤਾਂ ’ਚ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਂਚ ’ਚ ਜੁਟੀ ਪੁਲਸ

Mother and Children

ਮੁਹਾਲੀ:ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।

 ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ  ਸੰਗਰੂਰ ਦੇ ਪਿੰਡ ਸਾਰਾਂ ਤੋਂ ਸਾਹਮਣੇ ਆਇਆ ਹੈ ਜਿਥੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਨਲਾਸ਼ ਮਿਲੀ ਹੈ।

ਜਾਣਕਾਰੀ ਮੁਤਾਬਕ ਇਹਨਾਂ ਲਾਸ਼ਾਂ ਵਿਚ 2 ਬੱਚਿਆਂ ਅਤੇ 29 ਸਾਲ ਦੀ ਜਨਾਨੀ ਦੀ ਲਾਸ਼ ਹੈ। ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਜਦੋਂਕਿ 4 ਸਾਲ ਅਤੇ ਢਾਈ ਸਾਲ ਦੇ 2 ਬੱਚਿਆਂ ਦੀਆਂ ਲਾਸ਼ਾਂ ਜ਼ਮੀਨ ’ਤੇ ਪਈਆਂ ਸਨ। ਸ਼ੁਰੂਆਤੀ ਜਾਂਚ ’ਚ ਮਾਮਲਾ ਖ਼ੁਕਦੁਸ਼ੀ ਦਾ ਲੱਗ ਰਿਹਾ ਹੈ ਪਰ ਪੁਲਸ ਜਾਂਚ ’ਚ ਜੁਟੀ ਹੋਈ ਹੈ।