ਫਿਰੋਜ਼ਪੁਰ ਦੌਰੇ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ PM ਮੋਦੀ ਨੂੰ ਕੀਤੀ ਅਪੀਲ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤਾ ਜਾਵੇ ਭਾਰਤ ਰਤਨ
File photo
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਫਿਰੋਜ਼ਪੁਰ ਪਹੁੰਚ ਰਹੇ ਹਨ। ਇੱਥੇ ਪ੍ਰਧਾਨ ਮੰਤਰੀ 42750 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਪੀਐਮ ਮੋਦੀ ਦੇ ਫਿਰੋਜ਼ਪੁਰ ਦੌਰੇ ਤੋਂ ਪਹਿਲਾਂ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ 26 ਜਨਵਰੀ ਨੇੜੇ ਆ ਰਹੀ ਹੈ ਅਤੇ ਅੱਜ ਤੁਸੀਂ ਫਿਰੋਜ਼ਪੁਰ ਜਾ ਰਹੇ ਹੋ।
ਕਾਂਗਰਸੀ ਸੰਸਦ ਮੈਂਬਰ ਨੇ ਅਪੀਲ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਿਵ ਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ-ਸੀ.ਐਚ.ਡੀ. ਰੱਖਿਆ ਜਾਵੇ।