ਜਲੰਧਰ ਦੇ ਬਾਡੀ ਬਿਲਡਰ ਦੀ ਕੋਰੋਨਾ ਨਾਲ ਹੋਈ ਮੌਤ, ਸਵਾਈਨ ਫਲੂ ਦੇ ਵੀ ਮਿਲੇ ਸਨ ਲੱਛਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਾਂਮਾਰੀ ਨੇ ਫਿਰ ਤੋਂ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈਣਾ ਕੀਤਾ ਸ਼ੁਰੂ

Photo

 

ਜਲੰਧਰ : ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਇਸ ਮਹਾਂਮਾਰੀ ਨੇ ਫਿਰ ਤੋਂ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਜਲੰਧਰ ਵਿਚ ਇਕ ਬਾਡੀ ਬਿਲਡਰ ਨੌਜਵਾਨ ਦੀ ਕੋਰੋਨਾ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ।

ਜਾਣਕਾਰੀ ਅਨੁਸਾਰ ਲਕਸ਼ਮੀਪੁਰਾ ਦੇ ਰਹਿਣ ਵਾਲੇ ਕੁਨਾਲ ਕਪੂਰ ਦੀ ਸਿਹਤ 2-3 ਦਿਨਾਂ ਤੋਂ ਵਿਗੜ ਰਹੀ ਸੀ। ਜਿਸ ਦੇ ਚੱਲਦੇ ਉਸ ਦਾ ਟੈਸਟ ਕਰਵਾਇਆ ਗਿਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ।

ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਰਿਪੋਰਟ ਵਿੱਚ ਸਵਾਈਨ ਫਲੂ ਦੇ ਲੱਛਣ ਵੀ ਪਾਏ ਗਏ ਹਨ। ਦੱਸ ਦੇਈਏ ਕਿ ਕੁਨਾਲ ਕਪੂਰ ਰੋਜ਼ਾਨਾ ਜਿਮ ਜਾਂਦੇ ਸਨ ਅਤੇ ਉਹ ਬਾਡੀ ਬਿਲਡਰ ਸਨ।