Breaking News: ਫਿਰੋਜ਼ਪੁਰ ਰੈਲੀ ’ਚ ਨਹੀਂ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋ ਗਈ ਹੈ।

PM Modi’s Firozpur Rally Canceled
ਪੰਜਾਬ ਪਹੁੰਚਣ

'

ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਭਿਸੀਆਣਾ

'

ਤੇ ਉਤਰੇ ਸਨ। ਮੌਸਮ ਖ਼ਰਾਬ ਕਾਰਨ ਉਹ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋਏ ਸਨ। ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ

'

ਤੇ ਪਹੁੰਚ ਕੇ ਉਹਨਾਂ ਨੇ ਸ਼ਹੀਦ ਭਗਤ ਸਿੰਘ

,

ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਅੱਜ ਪੰਜਾਬ ਪਹੁੰਚੇ ਸਨ, ਜਿਸ ਤੋਂ ਬਾਅਦ ਉਹ ਹੁਸੈਨੀਵਾਲਾ ਬਾਰਡਰ ਵੀ ਗਏ ਪਰ ਉਸ ਤੋਂ ਬਾਅਦ ਉਹ ਰੈਲੀ ਵਿਚ ਨਹੀਂ ਗਏ। ਪ੍ਰਧਾਨ ਮੰਤਰੀ ਦੀ ਰੈਲੀ ਮੁਲਤਵੀ ਹੋਣ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਹੁਸੈਨੀਵਾਲਾ ਤੋਂ ਹੀ ਪ੍ਰਧਾਨ ਮੰਤੀਰ ਦਿੱਲੀ ਵਾਪਸ ਪਰਤ ਰਹੇ ਹਨ।

PM Modi Punjab Visit

ਪੰਜਾਬ ਪਹੁੰਚਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਭਿਸੀਆਣਾ 'ਤੇ ਉਤਰੇ ਸਨ। ਮੌਸਮ ਖ਼ਰਾਬ ਕਾਰਨ ਉਹ ਸੜਕ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋਏ ਸਨ। ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ 'ਤੇ ਪਹੁੰਚ ਕੇ ਉਹਨਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।

PM Modi’s Firozpur Rally Canceled

ਹਾਲਾਂਕਿ ਰੈਲੀ ਦੀ ਸਟੇਜ 'ਤੇ ਮੌਜੂਦ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਦੇ ਨਾ ਆਉਣ ਦਾ ਫੈਸਲਾ ਸੁਣਦਿਆਂ ਹੀ ਪੰਡਾਲ ਵਿਚ ਮੌਜੂਦ ਲੋਕਾਂ ਨੇ ਵਾਪਸ ਪਰਤਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਸੀ। ਸੰਯੁਕਤ ਕਿਸਾਨ ਮੋਰਚੇ ਵਲੋਂ ਵੀ ਪ੍ਰਧਾਨ ਮੰਤਰੀ ਦੀ ਰੈਲੀ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਸੀ।