ਅੱਜ ਜੋ ਹੋਇਆ ਉਹ ਪੰਜਾਬੀਅਤ ਦੇ ਖ਼ਿਲਾਫ਼ ਹੈ- ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਮੁਲਤਵੀ ਹੋਣ ਮਗਰੋਂ ਕਾਂਗਰਸ ਆਗੂ ਸੁਨੀਲ ਜਾਖੜ ਨੇ ਵੀ ਪੀਐਮ ਮੋਦੀ ਸੁਰੱਖਿਆ ਨੂੰ ਲੈ ਕੇ ਬਿਆਨ ਦਿੱਤਾ ਹੈ।

Sunil Jakhar

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਮੁਲਤਵੀ ਹੋਣ ਮਗਰੋਂ ਕਾਂਗਰਸ ਆਗੂ ਸੁਨੀਲ ਜਾਖੜ ਨੇ ਵੀ ਪੀਐਮ ਮੋਦੀ ਸੁਰੱਖਿਆ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅੱਜ ਜੋ ਹੋਇਆ ਉਹ ਪੰਜਾਬੀਅਤ ਦੇ ਖ਼ਿਲਾਫ਼ ਹੈ।

Photo

ਸੁਨੀਲ ਜਾਖੜ ਨੇ ਟਵੀਟ ਕੀਤਾ, “ਅੱਜ ਜੋ ਹੋਇਆ ਹੈ, ਉਹ ਸਵੀਕਾਰਯੋਗ ਨਹੀਂ ਹੈ। ਇਹ ਪੰਜਾਬੀਅਤ ਦੇ ਖ਼ਿਲਾਫ਼ ਹੈ। ਫਿਰੋਜ਼ਪੁਰ ਵਿਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਆਏ ਭਾਰਤ ਦੇ ਪ੍ਰਧਾਨ ਮੰਤਰੀ ਲਈ ਇੱਕ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ। ਇਸੇ ਤਰ੍ਹਾਂ ਲੋਕਤੰਤਰ ਕੰਮ ਕਰਦਾ ਹੈ।“