Punjab News: ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ

Under Ashirwad Scheme Amount of Rs 29.14 crore released for Scheduled Castes : Dr. Baljit Kaur

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ  ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।