ਫਿਰੋਜ਼ਪੁਰ ’ਚ 8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਛੱਤ ’ਤੇ ਪਤੰਗ ਉਡਾਉਂਦੇ ਸਮੇਂ ਆਇਆ ਹਾਰਟ ਅਟੈਕ
8-year-old child dies of heart attack in Ferozepur
ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰ ਦੇ ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਦੂਜੀ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਮਨਮੀਤ ਸ਼ਰਮਾ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 8 ਸਾਲ ਦੇ ਮਨਮੀਤ ਸਕੂਲਾਂ ਵਿਚ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਪਿੰਡ ਬਜੀਦਪੁਰ ਗਿਆ ਹੋਇਆ ਸੀ ਅਤੇ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਮਨਮੀਤ ਸ਼ਰਮਾ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।