ਪੰਜਾਬ ਵਿੱਚ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਸੀਟਾਂ ਉੱਤੇ ਹੋਵੇਗੀ ਚੋਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਰਨਤਾਰਨ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੋਵੇਗੀ ਜ਼ਿਮਨੀ ਚੋਣ

Elections will be held for vacant seats of Sarpanch and Panch in Punjab

ਮੋਹਾਲੀ: ਰਾਜ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਹੋਣਗੀਆਂ:- 

1. ਜ਼ਿਲ੍ਹਾ ਗੁਰਦਾਸਪੁਰ:-

1- ਕਲਾਨੌਰ ਮੋਜੋਵਾਲ

2- ਕਲਾਨੌਰ ਪੁਰਾਣੀ

3- ਕਲਾਨੌਰ ਪੀ.ਏ.ਪੀ

4- ਕਲਾਨੌਰ ਚੱਕਰੀ

5- ਕਲਾਨੌਰ ਢੱਕੀ

6- ਕਲਾਨੌਰ ਜ਼ੈਲਦਾਰਾ

2. ਜ਼ਿਲ੍ਹਾ ਤਰਨਤਾਰਨ:-

1-ਕਾਜ਼ੀ ਕੋਟ (70) (ਨਾਲਾਗੜ੍ਹ-69)

2-ਕੱਕਾ ਕੰਡਿਆਲਾ (63)

3- ਪੰਡੋਰੀ ਗੋਲਾ (79)

4- ਮਾੜੀ ਕੰਬੋਕੇ (68)

ਨੋਟੀਫਾਈਡ ਪ੍ਰੋਗਰਾਮ ਮੁਤਾਬਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖਤਮ ਹੋਣ ਦੀ ਮਿਤੀ 19.1.2026 ਤੱਕ ਲਾਗੂ ਰਹੇਗਾ। ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।