ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ: ਮੁੱਖ ਮੰਤਰੀ ਭਗਵੰਤ ਮਾਨ
'ਮੁੱਖ ਮੰਤਰੀ ਵਜੋਂ ਨਹੀਂ, ਨਿਮਾਣੇ ਸਿੱਖ ਵਜੋਂ ਹੋਵਾਂਗਾ ਹਾਜ਼ਰ'
The order from Sri Akal Takht Sahib Ji is on the forehead: Chief Minister Bhagwant Mann
ਚੰਡੀਗੜ੍ਹ: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ..ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ..ਕਿਉਂਕਿ ਮੇਰੇ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾਂ ਰਹੇਗਾ..