ਫਿਰੋਜਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ ਫੜਿਆ ਗਿਆ ਪਾਕਿ ਘੁਸਪੈਠੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਫਿਰੋਜਪੁਰ ਨਾਲ ਲੱਗਦੀ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਉਤੇ ਤੈਨਾਤ ਬੀਐਸਐਫ....

Indo-Pak border

ਫਿਰੋਜਪੁਰ : ਪੰਜਾਬ ਵਿਚ ਫਿਰੋਜਪੁਰ ਨਾਲ ਲੱਗਦੀ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਉਤੇ ਤੈਨਾਤ ਬੀਐਸਐਫ ਦੇ ਜਵਾਨਾਂ ਨੇ ਗੁਆਂਢੀ ਮੁਲਕ ਦੁਆਰਾ ਕੀਤੀ ਜਾ ਰਹੀ ਦਾਖਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ। ਬੀਐਸਐਫ ਨੇ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਇਕ ਪਾਕਿਸਤਾਨੀ ਘੁਸਪੈਠੀਆ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਨੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿਤਾ ਹੈ।

ਹੁਣ ਉਥੇ ਸੰਯੁਕਤ ਜਾਂਚ ਏਜੰਸੀਆਂ ਫੜੇ ਗਏ ਵਿਅਕਤੀ ਤੋਂ ਪੁੱਛ-ਗਿੱਛ ਕਰਨਗੀਆਂ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਫੜਿਆ ਗਿਆ ਪਾਕਿਸਤਾਨੀ ਘੁਸਪੈਠੀਆ ਦਿਮਾਗੀ ਤੌਰ ਉਤੇ ਪ੍ਰੇਸ਼ਾਨ ਹੈ। ਪੁੱਛ-ਗਿੱਛ ਤੋਂ ਬਾਅਦ ਇਸ ਘੁਸਪੈਠੀਏ ਨੂੰ ਬੀਐਸਐਫ ਦੇ ਜਵਾਨਾਂ ਨੇ ਥਾਣਾ ਸਦਰ ਫਿਰੋਜਪੁਰ ਦੀ ਪੁਲਿਸ ਦੇ ਹਵਾਲੇ ਕਰ ਦਿਤਾ ਹੈ। ਜਿਥੇ ਪੁਲਿਸ ਘੁਸਪੈਠੀਏ ਤੋਂ ਪੁੱਛ-ਗਿੱਛ ਕਰ ਰਹੀ ਹੈ।

ਪੁਲਿਸ ਮੁਲਜ਼ਮ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਹੈ। ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਉਤੇ ਪਾਕਿਸਤਾਨ ਦੇ ਵਲੋਂ ਲਗਾਤਾਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਪਰ ਬੋਰਡਰ ਉਤੇ ਬੀਐਸਐਫ ਦੀ ਤੈਨਾਤੀ ਦੇ ਚਲਦੇ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਏ।