ਦੋ ਮਹੀਨਾ ਪਹਿਲਾਂ ਕੈਨੇਡਾ ਗਏ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਤੇ ਪਤਨੀ ਛੱਡ ਗਿਆ

punjabi youth

 

ਰੋਪੜ:  ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ :ਧੀ ਦੀ ਡੋਲੀ ਤੋਰਨ ਤੋਂ ਬਾਅਦ ਪਿਓ ਨੂੰ ਪਿਆ ਦਿਲ ਦਾ ਦੌਰਾ, ਮੌਤ  

ਅਜਿਹਾ ਹੀ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ।  ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ  ਜੋ ਕਿ ਰੋਪੜ ਦੇ ਪਿੰਡ ਹੁਸੈਨਪੁਰ ਦਾ ਰਹਿਣ ਵਾਲਾ ਸੀ। ਉਕਤ ਵਿਅਕਤੀ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ :  ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦਿਹਾਂਤ 

ਮ੍ਰਿਤਕ ਗੁਰਪ੍ਰੀਤ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿਵੇਂ ਹੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਪਰਿਵਾਰ ਵਾਲਿਆਂ  ਦਾ ਰੋ-ਰੋ ਕੇ ਬੁਰਾ ਹਾਲ ਹੈ।