ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਲੈ ਕੇ ਸਾਂਸਦ ਗੁਰਜੀਤ ਸਿੰਘ ਔਜਲਾ ਬੋਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਵਾਪਸ ਆਏ ਨੌਜਵਾਨਾਂ ਨੂੰ ਲਈ ਰੁਜ਼ਗਾਰ ਦਾ ਪ੍ਰਬੰਧ ਕਰੇ ਸਰਕਾਰ'

MP Gurjit Singh Aujla spoke about the youth who were deported from America

ਨਵੀਂ ਦਿੱਲੀ: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਲੈ ਕੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਿਪੋਰਟ ਹੋਏ ਨੌਜਵਾਨਾਂ ਨੂੰ ਪੈਸੇ ਦੇਣ ਦੀ ਬਜਾਏ ਉਨ੍ਹਾਂ ਨੂੰ ਸਰਕਾਰ ਰੁਜ਼ਗਾਰ ਖੋਲ੍ਹ ਕੇ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਨੇ ਜੇਕਰ ਪਹਿਲਾ ਰੁਜ਼ਗਾਰ ਨਹੀਂ ਦਿੱਤਾ ਤਾਂ ਹੀ ਉਹ ਵਿਦੇਸ਼ਾਂ ਵੱਲ ਨੂੰ ਭੱਜੇ ਸਨ। ਉਨ੍ਹਾਂ ਨੇ ਕਿਹਾ ਨੌਜਵਾਨਾਂ ਨੂੰ ਰੁਜ਼ਗਾਰ ਖੋਲ੍ਹਣ ਦੇ ਮੌਕੇ ਦੇਣੇ ਚਾਹੀਦੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਯੂਰਪ ਦੇ ਦੇਸ਼ਾਂ ਦੀ ਆਪਣੀ ਨੀਤੀ ਹੈ ਅਤੇ ਸਾਡੀ ਆਪਣੀ ਨੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨ ਇੱਥੇ ਵੀ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈਕਿ ਦੂਜੇ ਸੂਬਿਆ ਦੇ ਲੋਕ ਪੰਜਾਬ ਵਿੱਚ ਆ ਕੇ ਮਿਹਨਤ ਕਰ ਰਹੇ ਹਨ। ਉਨ੍ਹਾਂ ਨੇਕਿਹਾ ਹੈਕਿ ਵਿਦੇਸ਼ਾਂ ਵਿੱਚ ਮਿਹਨਤ ਕਰਨ ਦੀ ਬਜਾਏ ਆਪਣੇ ਦੇਸ਼ ਵਿੱਚ ਮਿਹਨਤ ਕਰਨੀ ਚਾਹੀਦੀ ਹੈ।  ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਆਪਣੀ ਨੀਤੀ ਹੈ ਉਹ ਆਪਣੀ ਨੀਤੀ ਨਾਲ ਚੱਲਦੇ ਹਨ।