Amritsar Accident News: ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Accident News: ਕਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

Amritsar Accident News

Amritsar Accident News: ਅੰਮ੍ਰਿਤਸਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਪਤੀ- ਪਤਨੀ ਦੀ ਦਰਦਨਾਕ ਮੌਤ ਹੋ ਗਈ।

ਮ੍ਰਿਤਕਾਂ ਦੀ ਪਹਿਚਾਨ ਫ਼ਤਹਿ ਸਿੰਘ (45) ਤੇ ਬਲਜੀਤ ਕੌਰ (40) ਵਾਸੀ ਪਿੰਡ ਲੋਪੋਕੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪਤੀ-ਪਤਨੀ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਮੋਟਰਸਾਈਕਲ 'ਤੇ ਆ ਰਹੇ ਸਨ।

ਜਦੋਂ ਵੈਰੋਕੇ ਤੋਂ ਪ੍ਰੀਤ ਨਗਰ ਵਿਚਕਾਰ ਪਹੁੰਚੇ ਤਾਂ ਗ਼ਲਤ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਏ। ਇਸ ਸੰਬੰਧੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।