ਹੁਣ ਟਕਸਾਲੀਆਂ ਨੇ ‘ਆਪ’ ਨਾਲ ਕੀਤਾ ਗਠਜੋੜ, 7 ਮਾਰਚ ਨੂੰ ਸੀਟਾਂ ਦੀ ਵੰਡ ’ਤੇ ਹੋਵੇਗਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਚੋਣ ਗਠਜੋੜ ਹੋ ਗਿਆ ਹੈ। ਇਸ ਤਹਿਤ ਸੀਟਾਂ ਉਤੇ ਆਪਸੀ ਸਹਿਮਤੀ...

Aam Aadmi Party's Alliance with the Akali Dal Taksali

ਸੰਗਰੂਰ : ਆਮ ਆਦਮੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਚੋਣ ਗਠਜੋੜ ਹੋ ਗਿਆ ਹੈ। ਇਸ ਤਹਿਤ ਸੀਟਾਂ ਉਤੇ ਆਪਸੀ ਸਹਿਮਤੀ ਵੀ ਬਣ ਚੁੱਕੀ ਹੈ। ਸੀਟਾਂ ਨੂੰ ਵੰਡ ਨੂੰ ਲੈ ਕੇ 7 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਬੈਠਕ ਵਿਚ ਐਲਾਨ ਕੀਤਾ ਜਾਵੇਗਾ। ਇਸ ਗੱਲ ਭਗਵੰਤ ਮਾਨ ਨੇ ਸੋਮਵਾਰ ਨੂੰ ਅਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਦੀ ਸੀਟ ਨੂੰ ਲੈ ਕੇ ਉਨ੍ਹਾਂ ਵਿਚ ਕੋਈ ਵਿਵਾਦ ਨਹੀਂ ਹੈ। ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਵਰਗੇ ਲੀਡਰਾਂ ਨਾਲ ਉਨ੍ਹਾਂ ਦੀ ਬੈਠਕ ਹੋ ਚੁੱਕੀ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਬਸਪਾ ਨਾਲ ਚੋਣ ਗਠਜੋੜ ਸਬੰਧੀ ਗੱਲਬਾਤ ਵੀ ਚੱਲ ਰਹੀ ਹੈ ਜਿਸ ਦਾ ਨਤੀਜਾ ਜਲਦੀ ਹੀ ਸਾਹਮਣੇ ਆ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ 5 ਉਮੀਦਵਾਰਾਂ ਦੇ ਨਾਂਅ ਐਲਾਨੇ ਜਾ ਚੁੱਕੇ ਹਨ, ਜਦਕਿ ਦੋ ਉਮੀਦਵਾਰਾਂ ਦੇ ਨਾਂਅ ਦੋ ਦਿਨਾਂ ਅੰਦਰ ਹੀ ਦੱਸ ਦਿਤੇ ਜਾਣਗੇ। ਇਸ ਸਬੰਧੀ ਕੋਰ ਕਮੇਟੀ ਨੂੰ ਲਿਖ ਕੇ ਭੇਜਿਆ ਜਾ ਚੁੱਕਿਆ ਹੈ।