ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, 2 ਦਰਜਨ ਤੋਂ ਵੱਧ ਰੇਲ ਗੱਡੀਆਂ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਧਰਨੇ ਉਤੇ ਬੈਠੇ ਹੋਏ ਹਨ...

Farmers protest continued second day

ਅੰਮ੍ਰਿਤਸਰ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਧਰਨੇ ਉਤੇ ਬੈਠੇ ਹੋਏ ਹਨ। ਦੂਜੇ ਦਿਨ ਵੀ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਅੱਜ ਲਗਭਗ 2 ਦਰਜਨ ਤੋਂ ਵੱਧ ਰੇਲ ਗੱਡੀਆਂ ਰੱਦ ਰਹੀਆਂ ਅਤੇ ਡੇਢ ਦਰਜਨ ਗੱਡੀਆਂ ਦੇ ਰੂਟ ਬਦਲੇ ਗਏ।
ਕਿਸਾਨ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਵਾਮੀਨਾਥਨ ਦੀ ਰਿਪੋਰਟ ਨੂੰ ਪੂਰੇ ਤੌਰ 'ਤੇ ਲਾਗੂ ਕੀਤਾ ਜਾਵੇ ਅਤੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇ।