ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਬਣੇ ਗਿਆਨੀ ਰਜਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਦੋਸ਼ਾਂ 'ਚ ਘਿਰੇ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ....

Giani Rajinder Singh new Jathedar of Takht Sri Patna Sahib

ਚੰਡੀਗੜ੍ਹ : ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਦੋਸ਼ਾਂ 'ਚ ਘਿਰੇ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਬਣਾ ਦਿੱਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਵਤਾਰ ਸਿੰਘ ਹਿੱਤ ਤੇ ਸੁਰਿੰਦਰ ਸਿੰਘ ਰਾਮੂਵਾਲੀਆ ਵੱਲੋਂ ਗਿਆਨੀ ਰਜਿੰਦਰ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ।
ਇਸ ਤੋਂ ਪਹਿਲਾਂ ਮੀਟਿੰਗ 'ਚ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ 7 ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਜਥੇਦਾਰ ਇਕਬਾਲ ਸਿੰਘ ਕਾਫ਼ੀ ਵਿਵਾਦਾਂ 'ਚ ਘਿਰੇ ਹੋਏ ਹਨ। ਜਿੱਥੇ ਉਨ੍ਹਾਂ ਦੀ ਦੂਜੀ ਪਤਨੀ ਨੇ ਉਨ੍ਹਾਂ 'ਤੇ ਅੱਤਿਆਚਾਰ ਕਰਨ ਦੇ ਦੋਸ਼ ਲਗਾਏ ਸਨ, ਉਥੇ ਹੀ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਨਸ਼ਾ ਕਰਦੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਸਭ ਦੇ ਚਲਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਮੈਂਬਰ ਕਮਿੱਕਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਥੇਦਾਰ ਇਕਬਾਲ ਸਿੰਘ ਦੀ ਸ਼ਿਕਾਇਤ ਵੀ ਕੀਤੀ ਸੀ।
ਬੀਤੀ 3 ਮਾਰਚ ਨੂੰ ਇਕਬਾਲ ਸਿੰਘ ਨੇ ਅਪਣਾ ਅਸਤੀਫ਼ਾ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜਿਆ ਸੀ। ਉਹ ਪਿਛਲੇ 35 ਸਾਲਾਂ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਨ।