ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਰੱਦ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਰੱਦ ਹੋ ਗਈ। ਇਹ ਮੀਟਿੰਗ ਭਲਕੇ 6 ਮਾਰਚ ਨੂੰ ਸਵੇਰੇ 10 ਵਜੇ ਹੋਵੇਗੀ...
Punjab cabinet meeting
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਮੀਟਿੰਗ ਰੱਦ ਹੋ ਗਈ। ਇਹ ਮੀਟਿੰਗ ਭਲਕੇ 6 ਮਾਰਚ ਨੂੰ ਸਵੇਰੇ 10 ਵਜੇ ਹੋਵੇਗੀ। ਫਿਲਹਾਲ ਕੈਬਨਿਟ ਮੀਟਿੰਗ ਦੇ ਰੱਦ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ 'ਤੇ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ 'ਚ 27 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ 'ਤੇ ਮੁਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।
ਇਸ ਬੈਠਕ 'ਚ ਇੱਟਾਂ ਦੇ ਭੱਠਿਆਂ ਨੂੰ ਮੁੜ ਚਲਾਉਣ 'ਤੇ ਵੀ ਫ਼ੈਸਲਾ ਆ ਸਕਦਾ ਹੈ ਅਤੇ ਭੱਠੇ ਮੁੜ ਚਲਾਉਣ ਲਈ ਸਰਕਾਰ ਆਰਡੀਨੈਂਸ ਲਿਆ ਸਕਦੀ ਹੈ। ਇਸ ਤੋਂ ਇਲਾਵਾ ਅਧਿਆਪਕਾਂ ਦੇ ਮੁੱਦੇ 'ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ।