ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ 15 ਮਾਰਚ ਤੋਂ..

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਬੋਰਡ ਸਿੱਖਿਆ ਬੋਰਡ ਦੀਆਂ ਦਸਵੀਂ  ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 15 ਮਾਰਚ 2019 ਤੋਂ ਸ਼ੁਰੂ ਹੋ ਰਹੀਆਂ ਹਨ। ਰੈਗੁਲਰ ਅਤੇ ਓਪਨ ਸਕੂਲ ਪ੍ਰੀਖਿਆਰਥੀਆਂ...

PSEB

ਚੰਡੀਗੜ੍ਹ : ਪੰਜਾਬ ਬੋਰਡ ਸਿੱਖਿਆ ਬੋਰਡ ਦੀਆਂ ਦਸਵੀਂ  ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 15 ਮਾਰਚ 2019 ਤੋਂ ਸ਼ੁਰੂ ਹੋ ਰਹੀਆਂ ਹਨ। ਰੈਗੁਲਰ ਅਤੇ ਓਪਨ ਸਕੂਲ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲ ਲਾਗ ਇਨ ਆਈਡੀ ‘ਤੇ 4 ਮਾਰਚ ਨੂੰ ਅਪਲੋਡ ਕਰ ਦਿੱਤੇ ਗਏ ਹਨ।

ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੀ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਜੇਕਰ ਕਿਸੇ ਵਿਦਿਆਰਥੀ ਦੇ ਰੋਲ ਨੰਬਰ ‘ਚ ਕਿਸੇ ਤਰ੍ਹਾਂ ਦੀ ਕੋਈ ਗਲਤੀ ਮਿਲਦੀ ਹੈ ਤਾਂ ਉਹ ਜਲਦ ਹੀ ਆਪਣੇ ਜ਼ਰੂਰੀ ਦਸਤਾਵੇਜ਼ਾਂ ਨਾਲ ਬੋਰਡ ਦੇ ਮੁੱਖ ਦਫ਼ਤਰ ‘ਚ ਜਾ ਕੇ ਉਸ ਕਮੀ ਜਾਂ ਗਲਤੀ ਨੂੰ ਠੀਕ ਕਰਵਾ ਸਕਦਾ ਹੈ। ਇਸ ਦੀ ਫੀਸ ਵੀ ਦਫ਼ਤਰ ‘ਚ ਹੀ ਜਮ੍ਹਾਂ ਕੀਤੀ ਜਾਵੇਗੀ।

ਬੋਰਡ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਸਾਲ ਦੀ ਪ੍ਰੀਖਿਆਵਾਂ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਨਕਲ ‘ਤੇ ਵੀ ਪੂਰੀ ਨਕੇਲ ਕੱਸ ਦਿੱਤੀ ਗਈ ਹੈ।