ਸ਼ਿਵਰਾਤਰੀ ਮੌਕੇ ਪ੍ਰਾਚੀਨ ਸ਼ਿਵ ਮੰਦਰ ਸ਼ੇਰਾਂ ਵਾਲਾ ਗੇਟ ਵਿਖੇ ਸਮਾਗਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਥੇ ਸ਼ੇਰਾਂ ਵਾਲਾ ਗੇਟ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਤੇ ਧਰਮਸ਼ਾਲਾ ਵਿਖੇ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ...

The ceremony at the ancient Shiva Temple

ਪਟਿਆਲਾ : ਇੱਥੇ ਸ਼ੇਰਾਂ ਵਾਲਾ ਗੇਟ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਤੇ ਧਰਮਸ਼ਾਲਾ ਵਿਖੇ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਅਤੇ ਡਵੀਜਨਲ ਕਮਿਸ਼ਨਰ ਸ. ਦੀਪਿੰਦਰ ਸਿੰਘ ਮੰਦਿਰ 'ਚ ਨਤਮਸਤਕ ਹੋਏ ਅਤੇ ਕਰਵਾਏ ਸਮਾਗਮ 'ਚ ਸ਼ਿਰਕਤ ਕਰਕੇ ਪੂਜਾ।

ਪ੍ਰਾਚੀਨ ਸ਼ਿਵ ਮੰਦਿਰ ਤੇ ਧਰਮਸ਼ਾਲਾ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸ੍ਰੀ ਨਰਿੰਦਰ ਲਾਲੀ ਦੀ ਅਗਵਾਈ ਹੇਠ ਕਰਵਾਏ ਇਸ ਵਿਸ਼ੇਸ਼ ਸਮਾਗਮ ਮੌਕੇ ਸ਼ਿਰਕਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਸਾਨੂੰ ਆਪਸੀ ਭਾਈਚਾਰਾ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਕਿਹਾ ਕਿ ਸਭ ਲੋਕ ਆਪਸ 'ਚ ਇਕੱਠੇ ਹੋ ਕੇ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਮਨਾਉਂਦੇ ਹਨ ਜੋ ਕਿ ਸਾਨੀ ਅਮਨ ਸ਼ਾਤੀ ਅਤੇ ਇਕਜੁੱਟਤਾ ਦਾ ਸੰਦੇਸ਼ ਦਿੰਦਾ ਹੈ।

ਸ. ਚਾਹਲ ਨੇ ਕਿਹਾ ਕਿ ਭਗਵਾਨ ਭੋਲੇਨਾਥ ਦੀਆਂ ਸਿੱਖਿਆਵਾਂ 'ਤੇ ਅਮਲ ਕਰਦਿਆਂ ਸਾਨੂੰ ਬੁਰਾਈ ਨਾਲ ਲੜਦੇ ਹੋਏ ਸ਼੍ਰੇਣੀ ਵੰਡ ਤੋਂ ਉਪਰ ਉਠਕੇ ਮਾਨਵਤਾ ਨਾਲ ਪਿਆਰ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਗਾਇਕ ਸ੍ਰੀ ਵਿਸ਼ਾਲ ਸ਼ੈਲੀ ਨੇ ਭਜਨ ਗਾਕੇ ਸ਼ਿਵ ਭਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਐਸ.ਸੀ. ਸੈਲ ਦੇ ਚੇਅਰਮੈਨ ਸ੍ਰੀ ਸੋਨੂ ਸੰਗਰ, ਸ੍ਰੀ ਕੇ.ਕੇ. ਸਹਿਗਲ, ਸ੍ਰੀ ਮੁਨੀਸ਼ ਜਲੋਟਾ, ਸ੍ਰੀ ਅਨਿਲ ਮੰਗਲਾ,

ਐਡਵੋਕੇਟ ਹਰਿੰਦਰਪਾਲ ਸਿੰਘ ਵਰਮਾ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਅਮਿਤ ਕੁਮਾਰ, ਸ੍ਰੀ ਅਮਰਜੀਤ ਸਿੰਘ, ਸ੍ਰੀ ਅਨਿਲ ਕੁਮਾਰ ਅਤੇ ਹੋਰ ਹਾਜ਼ਰ ਸਨ।