ਸਦਨ 'ਚ ਵਿਰੋਧੀਆਂ ਵੱਲੋਂ ਜ਼ਬਰਦਸਤ ਨਾਅਰੇਬਾਜ਼ੀ ਅਤੇ ਹੰਗਾਮਾ ਹੋਣ ਕਰਕੇ 15 ਮਿੰਟ ਲਈ ਕਰਵਾਈ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਵਿਰੋਧ ਤੋਂ ਬਾਅਦ ਵੀ ਅੰਗ੍ਰੇਜ਼ੀ 'ਚ ਹੀ ਸ਼ੁਰੂ ਭਾਸ਼ਣ ਕੀਤਾ। 

CAPTAIN Amarinder Singh

ਚੰਡੀਗੜ੍ਹ- ਅੱਜ ਪੰਜਾਬ ਬਜਟ ਇਜਲਾਸ ਦਾ 5ਵਾਂ ਦਿਨ ਹੈ। ਇਸ ਦੇ ਚਲਦੇ ਅੱਜ ਸਦਨ ਵਿੱਚ ਭਾਰੀ ਹੰਗਾਮਾ ਹੋਇਆ। ਵਿੱਤੀ ਵਰ੍ਹੇ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਵਿਚਕਾਰ ਹੁਣ ਪੰਜਾਬ ਦੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਅੰਦਰ ਰਾਜਪਾਲ ਦੇ ਭਾਸ਼ਣ ਤੇ ਰਸਮੀ ਭਾਸ਼ਣ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ ’ਤੇ ਬਹਿਸ ’ਚ ਉੱਠੇ ਸੁਆਲਾਂ ਦੇ ਜੁਆਬ ਦੇਣੇ ਸਨ ਪਰ  ਮੁੱਖ ਮੰਤਰੀ ਵੱਲੋਂ ਅੰਗ੍ਰੇਜ਼ੀ 'ਚ ਭਾਸ਼ਣ ਦੀ ਸ਼ੁਰੂਆਤ ਕਰਨ ਤੇ ਵਿਧਾਇਕਾਂ ਨੇ ਰੋਸ ਜਤਾਇਆ ਪਰ ਮੁੱਖ ਮੰਤਰੀ ਨੇ ਵਿਰੋਧ ਤੋਂ ਬਾਅਦ ਵੀ ਅੰਗ੍ਰੇਜ਼ੀ 'ਚ ਹੀ ਸ਼ੁਰੂ ਭਾਸ਼ਣ ਕੀਤਾ। 

ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ 'ਤੇ ਬੋਲ ਕੈਪਟਨ ਰਹੇ ਸਨ ਕਿ ਇਸ ਵਿਚਕਾਰ ਸਦਨ ਵਿੱਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਵੈੱਲ 'ਚ ਆ ਕੇ ਅਕਾਲੀ ਦਲ ਦੇ ਵਿਧਾਇਕਾਂ ਨੇ  ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰਾਂ ਵੱਲੋਂ ਤਖ਼ਤੀਆਂ ਦਿਖਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਦਨ ਅੰਦਰ ਸਪੀਕਰ ਵੱਲੋਂ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਸੀ। 'ਆਪ' ਅਤੇ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵੈੱਲ 'ਚ ਵਿਰੋਧ ਜਾਰੀ ਹੈ। ਹੰਗਾਮੇ ਦੇ ਕਰਕੇ ਵਿਧਾਨ ਸਭਾ ਵਿਚ 15 ਮਿੰਟ ਲਈ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।